ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਿਸਾਨਾਂ ਦੀ ਲੁੱਟ ਨਹੀਂ ਹੋਣ ਦੇਵਾਂਗੇ: ਸ਼ਾਦੀਪੁਰ

ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਵੱਲੋਂ ਅੱਜ ਇਥੇ ਇੱਕ ਮੀਟਿੰਗ ਕਰਕੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਡੀਏਪੀ ਖਾਦ ਦੀ ਕੋਈ ਕਮੀ ਨਹੀਂ ਹੈ ਪਰ ਇਹ ਕਮੀ ਜੋ ਕੀਤੀ ਜਾਂਦੀ ਹੈ ਇਹ ਆਰਜ਼ੀ ਕਮੀ ਕੁਝ ਖਾਦ ਡੀਲਰਾਂ ਵੱਲੋਂ ਕੀਤੀ ਜਾਂਦੀ...
Advertisement

ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਵੱਲੋਂ ਅੱਜ ਇਥੇ ਇੱਕ ਮੀਟਿੰਗ ਕਰਕੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਡੀਏਪੀ ਖਾਦ ਦੀ ਕੋਈ ਕਮੀ ਨਹੀਂ ਹੈ ਪਰ ਇਹ ਕਮੀ ਜੋ ਕੀਤੀ ਜਾਂਦੀ ਹੈ ਇਹ ਆਰਜ਼ੀ ਕਮੀ ਕੁਝ ਖਾਦ ਡੀਲਰਾਂ ਵੱਲੋਂ ਕੀਤੀ ਜਾਂਦੀ ਹੈੈ। ਇਸ ਲਈ ਸਾਰੇ ਹੀ ਕਿਸਾਨ ਵੀਰਾਂ ਨੂੰ ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਵੱਲੋਂ ਅਪੀਲ ਕੀਤੀ ਜਾਂਦੀ ਹੈ ਕਿ ਕੋਈ ਵੀ ਕਿਸਾਨ 1360 ਰੁਪਏ ਦਾ ਜੋ ਰੇਟ ਹੈ ਜਿਸ ਵਿੱਚ ਲੇਬਰ ਵੀ ਸ਼ਾਮਲ ਹੈ। ਇਸ ਤੋਂ ਉੱਪਰ ਕਿਸੇ ਵੀ ਖਾਦ ਡੀਲਰ ਨੂੰ ਕੀਮਤ ਨਾ ਦਿੱਤੀ ਜਾਵੇ। ਸ਼ਾਦੀਪੁਰ ਨੇ ਕਿਹਾ ਜੇਕਰ ਕੋਈ ਵੀ ਖਾਦ ਵਿਕਰੇਤਾ ਇਸ ਤੋਂ ਵੱਧ ਪੈਸੇ ਮੰਗਦਾ ਤਾਂ ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਕਿਸਾਨਾਂ ਦੇ ਨਾਲ ਖੜ੍ਹੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਲੁੱਟ ਬਿਲਕੁਲ ਨਹੀਂ ਹੋਣ ਦਿੱਤੀ ਜਾਵੇਗੀ। ਇਸ ਮੌਕੇ ਚਰਨਜੀਤ ਸਿੰਘ ਬਾਜਵਾ ਅਤੇ ਕੈਪਟਨ ਮੇਜਰ ਸਿੰਘ ਹਾਜ਼ਰ ਸਨ।

Advertisement
Advertisement
Show comments