ਪੱਤਰ ਪ੍ਰੇਰਕ
ਦੇਵੀਗੜ੍ਹ, 16 ਦਸੰਬਰ
ਵਿਧਾਨ ਸਭਾ ਹਲਕਾ ਸਨੌਰ ਤੋਂ ਵਿਧਾਇਕ ਅਤੇ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਅੱਜ ਹਲਕੇ ਦੇ ਪਿੰਡ ਚੂਹਟ ਵਿੱਚ ਭਵਨ ਉਸਾਰੀ ਦਾ ਨੀਂਹ ਪੱਥਰ ਰੱਖਿਆ ਅਤੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਆਖਿਆ ਕਿ ਸੂਬੇ ਅੰਦਰ ਪਿਛਲੇ ਪੰਜ ਸਾਲ ਭਾਵੇਂ ਵਿਰੋਧੀ ਧਿਰ ਦੀ ਸਰਕਾਰ ਰਹੀ ਹੈ ਪਰ ਉਨ੍ਹਾਂ ਵੱਲੋਂ ਫੰਡਾਂ ਦਾ ਇੰਤਜ਼ਾਮ ਕਰ ਕੇ ਹਲਕੇ ਦੇ ਵਿਕਾਸ ਕਾਰਜਾਂ ਨੂੰ ਨਿਰਵਿਘਨ ਜਾਰੀ ਰੱਖਿਆ ਗਿਆ ਹੈ। ਵਿਧਾਇਕ ਚੰਦੂਮਾਜਰਾ ਨੇ ਆਖਿਆ ਕਿ ਭਵਨ ਉਸਾਰੀ ਲਈ ਉਨ੍ਹਾਂ ਵਲੋਂ ਮੈਂਬਰ ਰਾਜ ਸਭਾ ਸ੍ਰੀ ਨਰੇਸ਼ ਗੁਜਰਾਤ ਨਾਲ ਰਾਬਤਾ ਕਾਇਮ ਕੀਤਾ ਗਿਆ ਅਤੇ ਉਨ੍ਹਾਂ ਦੇ ਲੈਂਡ ਫੰਡ ਵਿੱਚੋਂ ਦੋ ਲੱਖ ਰੁਪਏ ਦੀ ਰਕਮ ਇਸ ਭਵਨ ਉਸਾਰੀ ਲਈ ਲਿਆਂਦੀ ਗਈ। ਉਨ੍ਹਾਂ ਹਲਕਾ ਵਾਸੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਹਲਕੇ ਦੇ ਵਿਕਾਸ ’ਚ ਖੜ੍ਹੋਤ ਨਹੀਂ ਆਉਣ ਦਿੱਤੀ ਜਾਵੇਗੀ। ਵਿਧਾਇਕ ਚੰਦੂਮਾਜਰਾ ਨੇ ਆਖਿਆ ਕਿ ਅਗਲੀ ਸਰਕਾਰ ਅਕਾਲੀ-ਬਸਪਾ ਗਠਜੋੜ ਦੀ ਬਣਨਾ ਤੈਅ ਹੈ। ਆਪਣੀ ਸਰਕਾਰ ਬਣਨ ’ਤੇ ਇਲਾਕੇ ’ਚ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਬਖਸ਼ੀਸ਼ ਸਿੰਘ, ਜਸਵੰਤ ਸਿੰਘ, ਸੱਜਣ ਸਿੰਘ, ਅੰਮ੍ਰਿਤ ਸਿੰਘ, ਕੁਲਦੀਪ ਸਿੰਘ, ਸਤਨਾਮ ਸਿੰਘ, ਗੁਰਮੀਤ ਸਿੰਘ, ਰਾਮ ਸਰੂਪ, ਜੈ ਕਰਨ, ਜੈਪਾਲ ਸਿੰਘ, ਨਛੱਤਰ ਸਿੰਘ, ਕੁਲਵੰਤ ਸਿੰਘ, ਸੰਤ ਰਾਮ, ਹਰਬੰਸ ਸਿੰਘ ਹਾਜ਼ਰ ਸਨ।