ਕੇਂਦਰ ਦੀਆਂ ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦੇਵਾਂਗੇ: ਜੌੜਾਮਾਜਰਾ
ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਟੀਮ ਤੇ ਮਾਰਕੀਟ ਕਮੇਟੀ ਸਮਾਣਾ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ ਨੇ ਕੇਂਦਰ ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਹਲਕਾ ਸਮਾਣਾ ਦੇ ਪਿੰਡਾਂ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ। ਬਲਕਾਰ ਸਿੰਘ ਗੱਜੂਮਾਜਰਾ ਦੀ ਟੀਮ ਵਿੱਚ ਜਗਤਾਰ ਸਿੰਘ ਸਰਪੰਚ, ਸਤਗੁਰ...
Advertisement
ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਟੀਮ ਤੇ ਮਾਰਕੀਟ ਕਮੇਟੀ ਸਮਾਣਾ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ ਨੇ ਕੇਂਦਰ ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਹਲਕਾ ਸਮਾਣਾ ਦੇ ਪਿੰਡਾਂ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ। ਬਲਕਾਰ ਸਿੰਘ ਗੱਜੂਮਾਜਰਾ ਦੀ ਟੀਮ ਵਿੱਚ ਜਗਤਾਰ ਸਿੰਘ ਸਰਪੰਚ, ਸਤਗੁਰ ਸਿੰਘ ਸਰਪੰਚ, ਬਲਬੀਰ ਸਿੰਘ ਬੀਰੂ ਪਿੰਡ ਤਰੌੜਾ ਕਲਾਂ, ਸ਼ੇਰ ਸਿੰਘ ਸਰਪੰਚ ਤੇ ਪਰਮਿੰਦਰ ਸਿੰਘ ਆਦਿ ਸ਼ਾਮਲ ਸਨ। ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਭਾਜਪਾ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਅਨਾਜ ਸਕੀਮ ਤੋਂ ਵਾਂਝਾ ਰੱਖਣ ਲਈ ਜੋ ਕੋਝੀਆਂ ਚਾਲਾਂ ਚੱਲ ਰਹੀ ਹੈ, ਪੰਜਾਬੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਅਜਿਹੀਆਂ ਚਾਲਾਂ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਣਗੇ। ਬਲਕਾਰ ਸਿੰਘ ਗੱਜੂਮਾਜਰਾ ਨੇ ਕਿਹਾ ਕਿ ਇਕ ਸਾਜ਼ਿਸ਼ ਦੇ ਅਧੀਨ ਭਾਜਪਾ ਪੰਜਾਬ ਤੇ ਪੰਜਾਬੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ।
Advertisement
Advertisement