ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲੋਕਾਂ ਨੂੰ ਸਹੂਲਤਾਂ ਤੋਂ ਵਾਂਝੇ ਰੱਖਣ ਵਾਲੇ ਡਾਕਟਰਾਂ ਨੂੰ ਬਖ਼ਸ਼ਾਂਗੇ ਨਹੀਂ: ਸਿਹਤ ਮੰਤਰੀ

ਬਲਬੀਰ ਸਿੰਘ ਵੱਲੋਂ ਅਰਬਨ ਅਸਟੇਟ ਦਾ ਦੌਰਾ; ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਅਰਬਨ ਅਸਟੇਟ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਬਲਬੀਰ ਸਿੰਘ।
Advertisement

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਪ੍ਰਮੁੱਖ ਤੌਰ ’ਤੇ ਕੰਮਾਂ ਦੀ ਬਣੀ ਸੂਚੀ ਵਿੱਚ ਸਿਹਤ ਦਾ ਨਾਮ ਸਭ ਤੋਂ ਉੱਪਰ ਹੈ। ਸਰਕਾਰ ਕੋਲ ਅਜੇ ਵੀ ਸ਼ਿਕਾਇਤਾਂ ਹਨ ਕਿ ਕੁਝ ਸਰਕਾਰੀ ਡਾਕਟਰ ਸਰਕਾਰ ਦੀਆਂ ਸਹੂਲਤਾਂ ਤੋਂ ਪੰਜਾਬ ਦੇ ਲੋਕਾਂ ਨੂੰ ਵਾਂਝਾ ਰੱਖ ਰਹੇ ਹਨ। ਜੇ ਅਜਿਹੀ ਕੁਤਾਹੀ ਕਰਦਾ ਕੋਈ ਵੀ ਸਰਕਾਰੀ ਡਾਕਟਰ ਮਿਲਦਾ ਹੈ ਤਾਂ ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡਾ. ਬਲਬੀਰ ਸਿੰਘ ਇੱਥੇ ਅਰਬਨ ਅਸਟੇਟ ਵਿੱਚ ਲੋਕਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਦੀਆਂ ਨੀਤੀਆਂ ਬਾਰੇ ਜਾਣੂ ਕਰਵਾ ਰਹੇ ਸਨ। ਉਨ੍ਹਾਂ ਅੱਜ ਹੜ੍ਹਾਂ ਦੇ ਖ਼ਤਰੇ ਦੀ ਚਿੰਤਾ ਵਿੱਚ ਰਹਿ ਰਹੇ ਅਰਬਨ ਅਸਟੇਟ ਦੇ ਲੋਕਾਂ ਦੀ ਸਾਰ ਲਈ ਤੇ ਪੈਦਲ ਤੁਰ ਕੇ ਹੀ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਭਰੋਸਾ ਦਿੱਤਾ। ਸਵੇਰੇ 9 ਵਜੇ ਅਰਬਨ ਅਸਟੇਟ ਫ਼ੇਜ਼-2 ਵਿੱਚ ਪੁੱਜੇ ਡਾ. ਬਲਬੀਰ ਸਿੰਘ ਨੇ ਵਰਧਮਾਨ ਹਸਪਤਾਲ ਵਾਲੀ ਮਾਰਕੀਟ ਦਾ ਦੌਰਾ ਕਰਦਿਆਂ ਅਟਵਾਲ ਫੀਲਿੰਗ ਸਟੇਸ਼ਨ ਦੇ ਪਿੱਛੇ ਟੁੱਟੀ ਸੜਕਾਂ ਦੀ ਮੁਰੰਮਤ ਅਤੇ ਨਾਲ ਲੱਗਦੇ ਪਾਰਕ ਦੀ ਸਫ਼ਾਈ ਲਈ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ। ਉਨ੍ਹਾਂ ਅਰਬਨ ਅਸਟੇਟ ਫ਼ੇਜ਼ 2 ਵਿੱਚ ਥਾਂ-ਥਾਂ ਤੋਂ ਦੱਬੀਆਂ ਅਤੇ ਟੁੱਟੀਆਂ ਸੜਕਾਂ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਬਰਸਾਤਾਂ ਤੋਂ ਤੁਰੰਤ ਬਾਅਦ ਇਨ੍ਹਾਂ ਸੜਕਾਂ ਦੀ ਮੁਰੰਮਤ ਯਕੀਨੀ ਬਣਾਈ ਜਾਵੇ। ਉਨ੍ਹਾਂ ਫ਼ੇਜ਼-2 ਵਿੱਚ ਸਕੂਲ ਲਈ ਰਾਖਵੀਂ ਥਾਂ ’ਤੇ ਪਈ ਗੰਦਗੀ ਦੀ ਤੁਰੰਤ ਸਫ਼ਾਈ ਤੇ ਬਾਈਪਾਸ ਰੋਡ ਨਾਲ ਜੰਗਲਾਤ ਦੀ ਪਈ ਜਗ੍ਹਾ ਦੀ ਸਫ਼ਾਈ ਕਰਨ ਦੇ ਨਿਰਦੇਸ਼ ਦਿੱਤੇ। ਅਰਬਨ ਅਸਟੇਟ ਫ਼ੇਜ਼-3 ਦੇ ਵਸਨੀਕਾਂ ਵੱਲੋਂ ਪੁੱਡਾ ਵੱਲੋਂ ਵਿਕਸਤ ਕੀਤੀ ਜਾ ਰਹੀ ਪਟਿਆਲਾ-ਰਾਜਪੁਰਾ ਰੋਡ ’ਤੇ ਕਮਰਸ਼ੀਅਲ ਸਾਈਟ ਤੋਂ ਪਹਿਲਾਂ ਰਿਹਾਇਸ਼ੀ ਖੇਤਰ ਦੀ ਸੁਰੱਖਿਆ ਲਈ ਫ਼ੇਜ਼-3 ਦੇ ਸਾਹਮਣੇ ਕੰਧ ਬਣਾਉਣ ਦੀ ਮੰਗ ਰੱਖੀ, ਜਿਸ ’ਤੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਥਾਨਕ ਵਸਨੀਕਾਂ ਦੀ ਸੁਰੱਖਿਆ ਲਈ ਜੋ ਵੀ ਢੁਕਵੇਂ ਕਦਮ ਉਠਾਉਣ ਦੀ ਜ਼ਰੂਰਤ ਹੈ, ਉਹ ਤੁਰੰਤ ਉਠਾਏ ਜਾਣ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅਰਬਨ ਅਸਟੇਟ ਦੇ ਸਾਰੇ ਰਿਹਾਇਸ਼ੀ ਖੇਤਰਾਂ, ਪਾਰਕਾਂ, ਮਾਰਕੀਟਾਂ ਤੇ ਈਡਬਲਿਐੱਸ ਖੇਤਰ ਦਾ ਦੌਰਾ ਕਰਦਿਆਂ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ। ਇਸ ਦੌਰਾਨ ਉਨ੍ਹਾਂ ਸਾਰੀਆਂ ਮੁਸ਼ਕਲਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਇਕ ਹਫ਼ਤੇ ਵਿੱਚ ਪੂਰੀ ਰਿਪੋਰਟ ਤਿਆਰ ਕਰਨ ਅਤੇ ਸਾਰੇ ਕੀਤੇ ਜਾਣ ਵਾਲੇ ਕੰਮਾਂ ਨੂੰ ਸਮਾਂਬੱਧ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ।

Advertisement
Advertisement