ਅਧਿਆਪਕਾਂ ’ਤੇ ਅੱਤਿਆਚਾਰ ਸਹਿਣ ਨਹੀਂ ਕਰਾਂਗੇ: ਚੀਮਾ

* ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਦੀ ਹਾਜ਼ਰੀ ਵਿੱਚ ਢਿੱਲੋਂ ‘ਆਪ’ ’ਚ ਹੋਏ ਸ਼ਾਮਲ

ਅਧਿਆਪਕਾਂ ’ਤੇ ਅੱਤਿਆਚਾਰ ਸਹਿਣ ਨਹੀਂ ਕਰਾਂਗੇ: ਚੀਮਾ

‘ਆਪ’ ਵਿਚ ਸ਼ਾਮਲ ਹੁੰਦੇ ਹੋਏ ਬਲਜਿੰਦਰ ਸਿੰਘ ਢਿੱਲੋਂ। -ਫੋਟੋ: ਅਕੀਦਾ

ਪੱਤਰ ਪ੍ਰੇਰਕ 

ਪਟਿਆਲਾ, 12 ਅਪਰੈਲ 

ਪਟਿਆਲਾ ਹੋਟਲ ਐਸੋਸੀਏਸ਼ਨ ਦੇ ਸੀਨੀਅਰ ਆਗੂ ਬਲਜਿੰਦਰ ਸਿੰਘ ਢਿੱਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ  ਹਨ। ਇਸ ਮੌਕੇ ਵਿਧਾਨ ਸਭਾ ਪੰਜਾਬ ਦੇ  ਵਿਰੋਧੀ ਧਿਰ ਨੇਤਾ ਹਰਪਾਲ ਚੀਮਾ ਪੁੱਜੇ। ਸ੍ਰੀ ਚੀਮਾ ਨੇ ਕਿਹਾ ਕਿ  ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਚ ਅਧਿਆਪਕਾਂ ਨਾਲ ਹੋਰ ਰਹੀ ਧੱਕੇਸ਼ਾਹੀ ਬਰਦਾਸ਼ਤ ਯੋਗ ਨਹੀਂ ਹੈ, ਜੇ ਪੰਜਾਬ ਦੀ ਪੁਲੀਸ ਨੇ ਕੈਪਟਨ ਅਮਰਿੰਦਰ ਸਿੰਘ ਦੇ ਕਹਿਣ ਉੱਤੇ ਆਮ ਲੋਕਾਂ ਤੇ ਜ਼ੁਲਮ ਕਰਨੇ ਬੰਦ ਨਾ ਕੀਤੇ ਤਾਂ ਉਹ ਪੰਜਾਬ ਵਿਚ ਵੱਡਾ ਸੰਘਰਸ਼ ਸ਼ੁਰੂ ਕਰਨਗੇ। ਇਸ ਮੌਕੇ ਹਲਕਾ ਸਨੌਰ ਦੇ ਜੰਮਪਲ ਅਤੇ ਪ੍ਰਸਿੱਧ ਸਮਾਜ ਸੇਵੀ ਬਲਜਿੰਦਰ ਸਿੰਘ ਢਿੱਲੋਂ  ਨੇ ਕਿਹਾ ਕਿ  ਉਹ ਪਿਛਲੇ ਲੰਬੇ ਸਮੇਂ ਤੋਂ ਹਲਕਾ ਸਨੌਰ ਅੰਦਰ ਸਮਾਜ ਸੇਵਾ ਕਰਦੇ ਆ ਰਹੇ ਹਨ। ਹੁਣ ਪਾਰਟੀ ਦੇ ਜ਼ਾਬਤੇ ਵਿਚ ਰਹਿ ਕਿ ਲੋਕਾਂ ਦੀ ਸੇਵਾ ਕਰਨਗੇ। ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਪੰਜਾਬ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਗਗਨਦੀਪ ਸਿੰਘ ਚੱਢਾ ਸਕੱਤਰ, ਟਰੇਡ ਵਿੰਗ ਪ੍ਰਧਾਨ ਨੀਨਾ ਮਿੱਤਲ, ਪਟਿਆਲਾ ਸ਼ਹਿਰੀ ਦੇ ਸੀਨੀਅਰ ਆਗੂ ਕੁੰਦਨ ਗੋਗੀਆ, ਜ਼ਿਲ੍ਹਾ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ, ਜਸਬੀਰ ਸਿੰਘ ਰਿਟ. ਚੀਫ਼ ਇੰਜਨੀਅਰ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All