DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹੜ੍ਹ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਛੇਤੀ ਦੇਵਾਂਗੇ: ਹਡਾਣਾ

ਆਮ ਆਦਮੀ ਪਾਰਟੀ ਵੱਲੋਂ ਹਲਕਾ ਸਨੌਰ ਦੇ ਨਵ-ਨਿਯੁਕਤ ਇੰਚਾਰਜ ਰਣਜੋਧ ਸਿੰਘ ਹਡਾਣਾ ਸਨੌਰ ਦੇ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋਏ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਰਣਜੋਧ ਸਿੰਘ ਹਡਾਣਾ ਦਾ ਅਨਾਜ ਮੰਡੀ ਦੂਧਨਸਾਧਾਂ ਪਹੁੰਚਣ ’ਤੇ ਸਵਾਗਤ ਕੀਤਾ...
  • fb
  • twitter
  • whatsapp
  • whatsapp
featured-img featured-img
ਗੁਰਦੁਆਰਾ ਮਗਰ ਸਾਹਿਬ ਵਿੱਚ ਮੱਥਾ ਟੇਕਣ ਮੌਕੇ ਰਣਜੋਧ ਸਿੰਘ ਹਡਾਣਾ।
Advertisement

ਆਮ ਆਦਮੀ ਪਾਰਟੀ ਵੱਲੋਂ ਹਲਕਾ ਸਨੌਰ ਦੇ ਨਵ-ਨਿਯੁਕਤ ਇੰਚਾਰਜ ਰਣਜੋਧ ਸਿੰਘ ਹਡਾਣਾ ਸਨੌਰ ਦੇ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋਏ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਰਣਜੋਧ ਸਿੰਘ ਹਡਾਣਾ ਦਾ ਅਨਾਜ ਮੰਡੀ ਦੂਧਨਸਾਧਾਂ ਪਹੁੰਚਣ ’ਤੇ ਸਵਾਗਤ ਕੀਤਾ ਗਿਆ। ਲੋਕ ਮਿਲਣੀ ਤੋਂ ਬਾਅਦ ਹਡਾਣਾ ਨੇ ਗੁਰਦੁਆਰਾ ਬਾਉਲੀ ਸਾਹਿਬ, ਪੀਰ ਭੀਖਣ ਸ਼ਾਹ ਘੜਾਮ, ਗੁਰਦੁਆਰਾ ਮਗਰ ਸਾਹਿਬ, ਮੰਦਰ ਬਾਬਾ ਸ਼ੰਕਰ ਗਿਰ ਔਲੀਆ ਦੇਵੀਗੜ੍ਹ ਅਤੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਹਾਦਰਗੜ੍ਹ ਵਿੱਚ ਨਤਮਸਤਕ ਹੋ ਕੇ ਸ਼ੁਕਰਾਨੇ ਦੀ ਅਰਦਾਸ ਕੀਤੀ। ਲੋਕਾਂ ਵੱਲੋਂ ਰਣਜੋਧ ਸਿੰਘ ਹਡਾਣਾ ਦਾ ਥਾਂ ਥਾਂ ਸਵਾਗਤ ਕੀਤਾ ਗਿਆ। ਇਸ ਮੌਕੇ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਪਾਰਟੀ ਹਾਈ ਕਮਾਂਡ ਵੱਲੋਂ ਦਿੱਤੀ ਗਈ ਹਲਕੇ ਦੀ ਜ਼ਿਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੇ ਪ੍ਰਮਾਤਮਾ ਦੇ ਸ਼ੁਕਰਾਨੇ ਲਈ ਹਲਕਾ ਸਨੌਰ ਦੇ ਵੱਖ ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ। ਹਡਾਣਾ ਨੇ ਕਿਹਾ ਕਿ ਹਲਕੇ ਦੇ ਵਿਕਾਸ ਕਾਰਜਾਂ ਲਈ ਤਿਆਰੀਆਂ ਆਰੰਭ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਘੱਗਰ, ਟਾਂਗਰੀ, ਮਾਰਕੰਡੇ ਦਾ ਪਾਣੀ ਲੰਮੇ ਸਮੇਂ ਤੋਂ ਕਿਸਾਨਾਂ ਦਾ ਉਜਾੜਾ ਕਰਦਾ ਆ ਰਿਹਾ ਹੈ। ਇਸ ਦਾ ਪੱਕਾ ਹੱਲ ਕੀਤਾ ਜਾਵੇਗਾ। ਹਡਾਣਾ ਨੇ ਕਿਹਾ ਕਿ ਫਸਲਾਂ ਦੇ ਨੁਕਸਾਨ ਦੀ ਗਿਰਦਾਵਰੀ ਜਲਦੀ ਮੁਕੰਮਲ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਰਣਜੋਧ ਹਡਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਨੂੰ ਸਮਰਪਿਤ ਜੋ ਸ਼ਤਾਬਦੀ ਸਮਾਗਮ ਕਰਵਾਏ ਜਾ ਰਹੇ ਹਨ ਉਹਨਾਂ ਦੀ ਲੜੀ ਵਿੱਚ ਹਲਕਾ ਸਨੌਰ ਜਿਸ ਨੂੰ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਹੈ ਦੇ ਵਿਕਾਸ ਲਈ ਤਿੰਨ ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਸ ਮੌਕੇ ‘ਆਪ’ ਆਗੂ ਬਲਤੇਜ ਸਿੰਘ ਪੰਨੂ, ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ, ਇੰਸਪੈਕਟਰ ਕਰਮਜੀਤ ਸਿੰਘ ਸਨੌਰ, ਰਾਜਵਿੰਦਰ ਸਿੰਘ ਹਡਾਣਾ, ਹਰਵਿੰਦਰ ਸਿੰਘ ਚੂਹੰਟ, ਨਗਰ ਕੌਂਸਲ ਸਨੌਰ ਦੇ ਪ੍ਰਧਾਨ ਪ੍ਰਦੀਪ ਜੋਸ਼ਨ, ਗੁਰਵਿੰਦਰ ਸਿੰਘ ਅਦਾਲਤੀਵਾਲਾ, ਰਾਜਾ ਧੰਜੂ ਅਤੇ ਵਰਕਰ ਹਾਜ਼ਰ ਸਨ।

Advertisement

Advertisement
×