ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ਦੀ ਲੁੱਟ ਰੋਕਣ ਲਈ ਮੁਹਿੰਮ ਸ਼ੁਰੂ ਕਰਾਂਗੇ: ਚੰਦੂਮਾਜਰਾ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ ‘ਪੰਜਾਬੀ ਪੁਣਾ ਜਗਾਓ, ਪੰਜਾਬ ਬਚਾਓ’ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਵਿੱਚ ਪੰਜਾਬ ਦੇ...
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰੇਮ ਸਿੰਘ ਚੰਦੂਮਾਜਰਾ।
Advertisement
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ ‘ਪੰਜਾਬੀ ਪੁਣਾ ਜਗਾਓ, ਪੰਜਾਬ ਬਚਾਓ’ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਵਿੱਚ ਪੰਜਾਬ ਦੇ ਦਿੱਲੀ ਵੱਲੋਂ ਖੋਹੇ ਜਾ ਰਹੇ ਹੱਕਾਂ ਨੂੰ ਦਿਵਾਉਣ ਅਤੇ ਪੰਜਾਬੀਆਂ ਦੀ ਦਿੱਲੀ ਵਾਲਿਆਂ ਵੱਲੋਂ ਕੀਤੀ ਜਾ ਰਹੀ ਲੁੱਟ ਖਸੁੱਟ ਰੋਕਣ ਅਤੇ ਪੰਜਾਬੀਆਂ ਨਾਲ ਕੀਤੇ ਜਾ ਰਹੇ ਧੋਖੇ ਦੇ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਚੰਦੂਮਾਜਰਾ ਪਟਿਆਲਾ ਵਿੱਚ ਆਪਣੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਹੁਣ ਦੁੂਸ਼ਣਬਾਜ਼ੀ ਦਾ ਸਮਾਂ ਨਹੀਂ ਹੈ ਇਸ ਲਈ ਸੁਖਬੀਰ ਬਾਦਲ ਨੂੰ ਵੀ ਚਾਹੀਦਾ ਹੈ ਕਿ ਉਹ ਅਕਾਲ ਤਖ਼ਤ ਸਾਹਿਬ ਅਗਵਾਈ ਵਾਲੇ ਅਕਾਲੀ ਦਲ ਵਿਚ ਆ ਕੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਸੰਘਰਸ਼ ਕਰਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਵੱਲੋਂ ਮਹਿਲਾ ਵਿੰਗ ਦੀ ਮੀਟਿੰਗ ਵਿੱਚ ਦਿੱਤਾ ਬਿਆਨ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਅਕਾਲੀ ਦਲ ਮਨੀਸ਼ ਸਿਸੋਦੀਆ ਦੇ ਖ਼ਿਲਾਫ਼ ਭਾਰਤੀ ਚੋਣ ਕਮਿਸ਼ਨਰ ਨੂੰ ਸ਼ਿਕਾਇਤ ਕਰੇਗਾ। ਇਸ ਮੌਕੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਭੁਪਿੰਦਰ ਸਿੰਘ ਸ਼ੇਖ਼ੂਪੁਰਾ, ਜਗਜੀਤ ਸਿੰਘ ਕੋਹਲੀ ਆਦਿ ਸ਼ਾਮਲ ਸਨ।

Advertisement
Advertisement