ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਿੰਡਾਂ ਤੇ ਸ਼ਹਿਰਾਂ ’ਚ ਮਿਨੀ ਬੱਸ ਸੇਵਾ ਸ਼ੁਰੂ ਕਰਾਂਗੇ: ਹਡਾਣਾ

ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਵਿਭਾਗ ਦੇ ਮੁੱਖ ਦਫ਼ਤਰ ਵਿੱਚ ਵਿਸ਼ੇਸ਼ ਗੱਲਬਾਤ ਦੌਰਾਨ ਦੱਸਿਆ ਕਿ ਜਲਦ ਹੀ 100 ਮਿਨੀ ਬੱਸਾਂ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਚਲਾਈਆਂ ਜਾਣਗੀਆਂ, ਜਿਸ ਨਾਲ ਪਿੰਡਾਂ-ਸ਼ਹਿਰਾਂ ਦਾ ਸੰਪਰਕ ਮਜ਼ਬੂਤ ਹੋਵੇਗਾ ਅਤੇ ਲੋਕਾਂ ਨੂੰ...
ਜਨਰਲ ਮੈਨੇਜਰਾਂ ਨਾਲ ਮੀਟਿੰਗ ਕਰਦੇ ਹੋਏ ਚੇਅਰਮੈਨ ਰਣਜੋਧ ਸਿੰਘ ਹਡਾਣਾ।
Advertisement
ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਵਿਭਾਗ ਦੇ ਮੁੱਖ ਦਫ਼ਤਰ ਵਿੱਚ ਵਿਸ਼ੇਸ਼ ਗੱਲਬਾਤ ਦੌਰਾਨ ਦੱਸਿਆ ਕਿ ਜਲਦ ਹੀ 100 ਮਿਨੀ ਬੱਸਾਂ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਚਲਾਈਆਂ ਜਾਣਗੀਆਂ, ਜਿਸ ਨਾਲ ਪਿੰਡਾਂ-ਸ਼ਹਿਰਾਂ ਦਾ ਸੰਪਰਕ ਮਜ਼ਬੂਤ ਹੋਵੇਗਾ ਅਤੇ ਲੋਕਾਂ ਨੂੰ ਬਿਹਤਰ ਸਫ਼ਰ ਸੁਵਿਧਾਵਾਂ ਪ੍ਰਾਪਤ ਹੋਣਗੀਆਂ। ਇਸ ਮੌਕੇ ਜੀਐੱਮ ਜਤਿੰਦਰਪਾਲ ਸਿੰਘ ਗਰੇਵਾਲ, ਜੀਐੱਮ ਐਮਪੀ ਸਿੰਘ, ਜੀਐੱਮ ਮਨਿੰਦਰਪਾਲ ਸਿੰਘ ਸਿੱਧੂ ਤੇ ਜੀਐਮ ਪ੍ਰਵੀਨ ਕੁਮਾਰ ਆਦਿ ਮੌਜੂਦ ਸਨ। ਹਡਾਣਾ ਨੇ ਕਿਹਾ ਕਿ ਮਿਨੀ ਬੱਸਾਂ ਖ਼ਾਸ ਤੌਰ ’ਤੇ ਉਨ੍ਹਾਂ ਇਲਾਕਿਆਂ ਲਈ ਲਿਆਂਦੀਆਂ ਜਾ ਰਹੀਆਂ ਹਨ ਜਿੱਥੇ ਵੱਡੀਆਂ ਬੱਸਾਂ ਦੀ ਆਵਾਜਾਈ ਸੰਭਵ ਨਹੀਂ ਹੁੰਦੀ। ਜਾਂ ਜਿੱਥੇ ਸਵਾਰੀਆਂ ਦੀ ਗਿਣਤੀ ਘੱਟ ਹੋਣ ਕਾਰਨ ਵੱਡੀਆਂ ਬੱਸਾਂ ਚਲਾਉਣਾ ਆਰਥਿਕ ਤੌਰ ’ਤੇ ਸਹੀ ਨਹੀਂ ਹੈ। ਇਹ ਬੱਸਾਂ ਪਿੰਡਾਂ ਨੂੰ ਨੇੜਲੇ ਸ਼ਹਿਰਾਂ ਅਤੇ ਮਾਰਕੀਟਾਂ ਨਾਲ ਜੋੜਨ ਵਿੱਚ ਮੁੱਖ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਕਿਹਾ ਕਿ ਪੀਆਰਟੀਸੀ ਨੇ ਹਮੇਸ਼ਾ ਯਾਤਰੀਆਂ ਦੀ ਸੁਰੱਖਿਆ ਅਤੇ ਸੁਵਿਧਾ ਨੂੰ ਪਹਿਲ ਦੇ ਕੇ ਨਵੇਂ ਪ੍ਰਾਜੈਕਟ ਲਾਗੂ ਕੀਤੇ ਹਨ। ਚੇਅਰਮੈਨ ਹਡਾਣਾ ਨੇ ਕਿਹਾ ਕਿ ਨਵੀਂ ਮਿਨੀ ਬੱਸ ਸੇਵਾ ਦੇ ਸ਼ੁਰੂ ਹੋਣ ਨਾਲ ਪਿੰਡਾਂ ਵਿੱਚ ਪਬਲਿਕ ਟ੍ਰਾਂਸਪੋਰਟ ਦਾ ਪੱਧਰ ਬਿਹਤਰੀ ਵੱਲ ਵਧੇਗਾ। ਇਸ ਨਾਲ ਨਾ ਸਿਰਫ਼ ਵਿਦਿਆਰਥੀਆਂ, ਮਜ਼ਦੂਰਾਂ ਅਤੇ ਦਿਨ-ਬ-ਦਿਨ ਸਫ਼ਰ ਕਰਨ ਵਾਲੇ ਲੋਕਾਂ ਨੂੰ ਸਹੂਲਤ ਮਿਲੇਗੀ, ਸਗੋਂ ਪ੍ਰਾਈਵੇਟ ਵਾਹਨਾਂ ਉੱਤੇ ਨਿਰਭਰਤਾ ਘਟਣ ਨਾਲ ਟਰੈਫ਼ਿਕ ਅਤੇ ਪ੍ਰਦੂਸ਼ਣ ਵਿੱਚ ਵੀ ਕਮੀ ਆਵੇਗੀ।

Advertisement
Advertisement