ਹਰਦੀਪ ਸਿੰਘ ਭੰਗੂ
ਭਾਦਸੋਂ, 25 ਅਪਰੈਲ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਭਾਦਸੋਂ ਦੀ ਹੰਗਾਮੀ ਮੀਟਿੰਗ ਬਲਾਕ ਪ੍ਰਧਾਨ ਬਲਜੀਤ ਸਿੰਘ ਘਣੀਵਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਕਿਸਾਨਾਂ ਨੂੰ ਮੌਸਮ ਦੀ ਮਾਰ ਕਾਰਨ ਪਏ ਵਿੱਤੀ ਘਾਟੇ ਤੇ ਵਿਚਾਰਾਂ ਕਰਦੇ ਹੋਏ ਸਰਕਾਰ ਪਾਸੋਂ ਜਲਦ ਬੋਨਸ ਦੀ ਮੰਗ ਕੀਤੀ ਅਤੇ ਬਲਾਕ ਭਾਦਸੋਂ ਦੇ ਕਿਸਾਨਾਂ ਨੂੰ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਭੇਜੇ ਸੰਮਨਾਂ ਦੀ ਨਿਖੇਧੀ ਕੀਤੀ ਗਈ। ਬਲਾਕ ਪ੍ਰਧਾਨ ਬਲਜੀਤ ਸਿੰਘ ਘਣੀਵਾਲ, ਸੀਨੀਅਰ ਮੀਤ ਪ੍ਰਧਾਨ ਗੁਰਜੰਟ ਸਿੰਘ ਰੰਨੋ, ਸਰਬਜੀਤ ਸਿੰਘ ਭੜੀ ਮੀਤ ਪ੍ਰਧਾਨ ਨੇ ਕਿਹਾ ਕਿ ਕਿਸਾਨਾਂ ਨੂੰ ਮੌਸਮ ਦੀ ਮਾਰ ਕਾਰਨ ਪਏ ਵਿੱਤੀ ਘਾਟੇ ਕਾਰਨ ਸਰਕਾਰ ਜਲਦ ਬੋਨਸ ਦੀ ਰਕਮ ਅਦਾ ਕਰੇ।