ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 3 ਸਤੰਬਰ
ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿੱਚ ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਭਾਰਤੀ ਸਾਹਿਤ ਅਤੇ ਗੁਰੂ ਬਹਾਦਰ ਜੀ ਦੀ ਬਾਣੀ’ ਦੇ ਵਿਸ਼ੇ ’ਤੇ ਗੁਰੂ ਤੇਗ ਬਹਾਦਰ ਰਾਸ਼ਟਰੀ ਏਕਤਾ ਚੇਅਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਯੂਨੀਵਰਸਿਟੀ ਕਾਲਜ ਮੀਰਾਂਪੁਰ ਵੱਲੋਂ ਸਾਂਝੇ ਤੌਰ ’ਤੇ ਵੈਬਿਨਾਰ ਕਰਵਾਇਆ ਗਿਆ। ਵੈਬਿਨਾਰ ਵਿੱਚ ਗੁਰੂ ਤੇਗ ਬਹਾਦਰ ਰਾਟਰੀ ਏਕਤਾ ਚੇਅਰ ਦੇ ਇੰਚਾਰਜ ਡਾ. ਦਲਜੀਤ ਸਿੰਘ ਨੇ ਕਿਹਾ ਕਿ ਭਾਰਤੀ ਸਾਹਿਤ ਦੀ ਇਤਿਹਾਸ ਅਤੇ ਧਰਮ ਦੇ ਅਧਿਐਨ ਵਿੱਚ ਇੱਕ ਖਾਸ ਭੂਮਿਕਾ ਹੈ। ਬੇਸ਼ੱਕ ਗੁਰਮੁਖੀ ਸਾਹਿਤ ਵਿੱਚ ਕਈ ਤਰ੍ਹਾਂ ਦੇ ਭੁਲੇਖੇ ਹਨ ਪ੍ਰੰਤੂ ਜਦੋਂ ਇੰਨਾਂ ਦਾ ਡੂੰਘਾਈ ਨਾਲ ਅਧਿਐਨ ਕਰਦੇ ਹਾਂ ਤਾਂ ਸਾਰੇ ਭੁਲੇਖੇ ਦੂਰ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਬਾਣੀ ਰਾਹੀਂ ਮਨੁੱਖ ਨੂੰ ਸਮਾਨਤਾ, ਸੁਤੰਤਰਤਾ ਤੇ ਸਾਂਝੀਵਾਲਤਾ ਦਾ ਰਸਤਾ ਦਿਖਾਇਆ। ਵਾਈਸ ਚਾਂਸਲਰ ਡਾ. ਬੀ.ਐਸ. ਘੁੰਮਣ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਦਾ ਭਾਰਤੀ ਸਾਹਿਤ ਦੇ ਰਚਨਾਕਾਰਾਂ ਨੇ ਬਹੁਤ ਗੰਭੀਰਤਾ ਨਾਲ ਅਧਿਐਨ ਕੀਤਾ ਹੈ।