ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 22 ਮਈ
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼-ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਪ੍ਰੋ. ਹਰਬੰਸ ਸਿੰਘ ਸਿੱਖ ਵਿਸ਼ਵਕੋਸ਼ ਵਿਭਾਗ ਵੱਲੋਂ ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ ਦੇ ਸਹਿਯੋਗ ਨਾਲ ‘ਗੁਰੂ ਤੇਗ਼ ਬਹਾਦਰ ਜੀ : ਸ਼ਹਾਦਤ ਅਤੇ ਸੰਦੇਸ਼’ ਵਿਸ਼ੇ ਉਤੇ ਇਕ-ਰੋਜ਼ਾ ਵੈਬਿਨਾਰ ਕਰਵਾਇਆ ਗਿਆ। ਉਦਘਾਟਨੀ ਸੈਸ਼ਨ ਵਿਚ ਪ੍ਰੋ. ਜਸਪ੍ਰੀਤ ਕੌਰ ਸੰਧੂ ਨੇ ਸਭ ਦਾ ਸਵਾਗਤ ਕੀਤਾ। ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਡੀਨ ਅਕਾਦਿਮਕ ਮਾਮਲੇ ਪ੍ਰੋ. ਬਲਬੀਰ ਸਿੰਘ ਸੰਧੂ ਦੇ ਉਦਘਾਟਨੀ ਭਾਸ਼ਣ ਨਾਲ ਵੈਬੀਨਾਰ ਦੀ ਆਰੰਭਤਾ ਹੋਈ। ਡਾ. ਕੁਲਵਿੰਦਰ ਸਿੰਘ ਬਾਜਵਾ ਨੇ ਗੁਰੂ ਜੀ ਦੇ ਜੀਵਨ ਸਬੰਧੀ ਕਈ ਅਹਿਮ ਨੁਕਤਿਆਂ ਵੱਲ ਧਿਆਨ ਖਿਚਿਆ। ਡਾ. ਦਿਲਵਰ ਸਿੰਘ ਅਤੇ ਕਲਕੱਤਾ ਤੋਂ ਜਗਮੋਹਨ ਸਿੰਘ ਗਿੱਲ ਨੇ ਗੁਰੂ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ। ਪ੍ਰੋਫੈਸਰ ਧਰਮ ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਣ ਰਾਹੀਂ ਵਿਦਵਾਨਾਂ ਦੁਆਰਾ ਸਾਂਝੇ ਕੀਤੇ ਵਿਚਾਰਾਂ ’ਤੇ ਭਾਵ-ਪੂਰਤ ਟਿੱਪਣੀਆਂ ਕੀਤੀਆਂ। ਸਿੱਖ ਵਿਸ਼ਵਕੋਸ਼ ਵਿਭਾਗ ਦੇ ਮੁਖੀ ਡਾ ਪਰਮਵੀਰ ਸਿਘ ਨੇ ਇਸ ਪ੍ਰੋਗਰਾਮ ਨੂੰ ਸੁੱਚਜੇ ਢੰਗ ਨਾਲ ਚਲਾਇਆ।