ਪਟਿਆਲਾ: ਇੱਥੇ ਰੇਲਵੇ ਸਟੇਸ਼ਨ ਦੇ ਨਜ਼ਦੀਕ ਝੁੱਗੀਆਂ ਵਿਚ ਰਹਿ ਰਹੇ ਗ਼ਰੀਬਾਂ ਦੇ ਬੱਚਿਆਂ ਨੂੰ ਪੜ੍ਹਾਉਣ ਲਈ ਗੁਰੂ ਨਾਨਕ ਦੇਵ ਚੈਰੀਟੇਬਲ ਸਲੱਮ ਸੁਸਾਇਟੀ ਪੰਜਾਬ ਵੱਲੋਂ ਕੀਤੇ ਜਾ ਰਹੇ ਵਿਸ਼ੇਸ਼ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਭਵਾਨੀਗੜ੍ਹ ਦੇ ਸਮਾਜ ਸੇਵੀ ਡਾ. ਰਾਮਪਾਲ ਸਿੰਘ ਤੇ ਉਨ੍ਹਾਂ ਦੀ ਪਤਨੀ ਸੁਖਵਿੰਦਰ ਕੌਰ ਨੇ ਇਨ੍ਹਾਂ ਬੱਚਿਆਂ ਨਾਲ ਆਪਣੇ ਵਿਆਹ ਦੀ 25ਵੀਂ ਵਰ੍ਹੇਗੰਢ ਮਨਾਈ। ਸਮਾਜ ਸੇਵੀ ਭਾਨ ਸਿੰਘ ਜੱਸੀ ਦੀ ਅਗਵਾਈ ਵਿੱਚ ਕੀਤੀ ਜਾ ਰਹੀ ਸੇਵਾ ਵਾਲੇ ਸਥਾਨ ’ਤੇ ਪਹੁੰਚ ਕੇ ਇਸ ਜੋੜੇ ਆਪਣੇ ਵਿਆਹ ਦੀ ਸਿਲਵਰ ਜੁਬਲੀ ਮਨਾਈ। ਉਨ੍ਹਾਂ ਬੱਚਿਆਂ ਬੂਟ ਤੇ ਜੁਰਾਬਾਂ, ਕੇਲੇ ਅਤੇ ਲੱਡੂ ਵੰਡ ਕੇ ਖ਼ੁਸ਼ੀ ਸਾਂਝੀ ਕੀਤੀ। ਡਾ. ਰਾਮਪਾਲ ਸਿੰਘ ਨੇ ਸੇਵਾ ਦੇ ਇਸ ਮਿਸ਼ਨ ਹਰ ਮਹੀਨੇ ਯੋਗਦਾਨ ਪਾਉਣ ਦਾ ਐਲਾਨ ਕੀਤਾ।
-ਪੱਤਰ ਪ੍ਰੇਰਕ