ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 1 ਸਤੰਬਰ
ਕੀਨੀਆ ਦੀ ਰਾਜਧਾਨੀ ਨੈਰੋਬੀ ਵਿਚ ਹੋਈ ਵਿਸ਼ਵ ਅਥਲੈਟਿਕ ਚੈਂਪੀਅਨਸ਼ਿਪ ਵਿਚ ਭਾਗ ਲੈਣ ਉਪਰੰਤ ਸੁਨਾਮ ਪਹੁੰਚੇ ਹਰਦੀਪ ਕੁਮਾਰ ਦਾ ਸ਼ਹਿਰ ਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਮੌਜੂਦ ਕੋਚ ਸੰਦੀਪ ਸਿੰਘ ਸੋਨੀ ਨੇ ਦੱਸਿਆ ਕਿ ਹਰਦੀਪ ਕੁਮਾਰ ਨੇ ਸੰਗਰੂਰ ਵਿੱਚ ਹੋਈ ਨੈਸ਼ਨਲ ਅੰਡਰ-20 ਅਥਲੈਟਿਕ 400 ਮੀਟਰ ਹਰਡਲਜ਼ ਵਿੱਚ ਸੋਨ ਤਮਗਾ ਜਿੱਤਿਆ ਸੀ। ਇਸ ਤੋਂ ਬਾਅਦ ਇਸ ਦੀ ਚੋਣ ਵਿਸ਼ਵ ਅਥਲੈਟਿਕ ਚੈਂਪੀਅਨਸ਼ਿਪ ਵਿੱਚ ਹੋਈ ਸੀ। ਕੋਚ ਨੇ ਦੱਸਿਆ ਕਿ ਪੰਜਾਬ ਦੇ ਕੁੱਲ ਚਾਰ ਖਿਡਾਰੀ ਇਸ ਚੈਂਪੀਅਨਸ਼ਿਪ ਲਈ ਚੁਣੇ ਗਏ ਸਨ। ਇਨ੍ਹਾਂ ਵਿੱਚ ਸੁਨਾਮ ਦੇ ਖਿਡਾਰੀ ਦਾ ਹੋਣਾ ਸੁਨਾਮ ਵਾਸੀਆਂ ਲਈ ਤੇ ਜ਼ਿਲ੍ਹਾ ਸੰਗਰੂਰ ਲਈ ਮਾਣ ਵਾਲੀ ਗੱਲ ਹੈ। ਜੇਤੂ ਖਿਡਾਰੀ ਦਾ ਸਵਾਗਤ ਕਰਨ ਮੌਕੇ ਰੁਪਿੰਦਰ ਭਾਰਦਵਾਜ, ਕੋਚ ਦਵਿੰਦਰ ਸਿੰਘ ਢਿੱਲੋਂ, ਨਰੇਸ਼ਾ ਸ਼ਰਮਾ, ਪ੍ਰਿਤਪਾਲ ਸਿੰਘ ਰੈਫਰੀ, ਅਥਲੀਟ ਮੇਵਾ ਸਿੰਘ ਅਤੇ ਗੁਰਪ੍ਰੀਤ ਸਿੰਘ ਹਾਜ਼ਰ ਸਨ। ਇਸ ਮੌਕੇ ਸੁਨਾਮ ਦੇ ਸੰਗਰੂਰ ਵਿਚ ਹੋਈ ਸਟੈਟ ਅਥਲੈਟਿਕ ਚੈਂਪੀਅਨਸ਼ਿਪ ਦੇ ਜੇਤੂ ਖਿਡਾਰੀਆਂ ਦਾ ਸਨਮਾਨ ਵੀ ਕੀਤਾ।