ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੈਨੇਡਿਆਈ ਪ੍ਰਧਾਨ ਮੰਤਰੀ ਦੀ ਸਲਾਹਕਾਰ ਦਾ ਸਵਾਗਤ

ਪੱਤਰ ਪ੍ਰੇਰਕ ਪਾਤੜਾਂ, 24 ਜੁਲਾਈ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਪੋਲੀਟੀਕਲ ਸਲਾਹਕਾਰ ਵਜੋਂ ਕੰਮ ਕਰਦੇ ਪੋਲੀਟੀਕਲ ਸਾਇੰਸ ਅੰਡਰ ਗ੍ਰੈਜੂਏਟ ਐਸੋਸੀਏਸ਼ਨ ਦੇ ਪ੍ਰਧਾਨ ਹਰਨੂਰ ਕੋਚਰ ਨੇ ਯੂਨੀਵਰਸਲ ਕੈਂਪਸ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਅੱਜ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ...
ਕੈਨੇਿਡਆਈ ਸਲਾਹਕਾਰ ਹਰਨੂਰ ਕੋਚਰ ਦਾ ਫੁੱਲਾਂ ਦਾ ਗੁੱਲਦਸਤਾ ਦੇ ਕੇ ਸਵਾਗਤ ਕਰਦੇ ਹੋਏ ਕਾਲਜ ਪ੍ਰਬੰਧਕ।
Advertisement

ਪੱਤਰ ਪ੍ਰੇਰਕ

ਪਾਤੜਾਂ, 24 ਜੁਲਾਈ

Advertisement

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਪੋਲੀਟੀਕਲ ਸਲਾਹਕਾਰ ਵਜੋਂ ਕੰਮ ਕਰਦੇ ਪੋਲੀਟੀਕਲ ਸਾਇੰਸ ਅੰਡਰ ਗ੍ਰੈਜੂਏਟ ਐਸੋਸੀਏਸ਼ਨ ਦੇ ਪ੍ਰਧਾਨ ਹਰਨੂਰ ਕੋਚਰ ਨੇ ਯੂਨੀਵਰਸਲ ਕੈਂਪਸ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਅੱਜ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਲਈ ਪੜ੍ਹਾਈ ਤੋਂ ਇਲਾਵਾ ਸਮਾਜਿਕ ਕਾਰਜਾਂ ਵਿੱਚ ਭਾਗ ਲੈਣਾ ਜ਼ਰੂਰੀ ਹੈ। ਇਸ ਤੋਂ ਪਹਿਲਾਂ ਕਾਲਜ ਦੇ ਚੇਅਰਮੈਨ ਬਲਜੀਤ ਸਿੰਘ, ਸੈਕਟਰੀ ਪਰਮਿੰਦਰ ਸਿੰਘ ਘੱਗਾ ਅਤੇ ਪ੍ਰਬੰਧਕ ਵੀਰਇੰਦਰ ਸਿੰਘ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅਜਿਹੀ ਸ਼ਖਸੀਅਤਾਂ ‘ਤੇ ਪੰਜਾਬੀਆਂ ਨੂੰ ਮਾਣ ਹੈ ਕਿ ਉਹ ਕੈਨੇਡਾ ਵਿੱਚ ਰਹਿ ਕੇ ਪੰਜਾਬੀਅਤ ਦਾ ਨਾਮ ਰੌਸ਼ਨ ਕਰ ਰਹੇ ਹਨ। ਕਾਲਜ ਦੇ ਡਾਇਰੈਕਟਰ ਡਾ. ਅਮਰੀਸ਼ ਧਵਨ ਅਤੇ ਪ੍ਰਿੰਸੀਪਲ ਯਾਦਵਿੰਦਰ ਸਿੰਘ ਨੇ ਉਨ੍ਹਾਂ ਦਾ ਕਾਲਜ ਕੰਪਲੈਕਸ ਵਿਚ ਪਹੁੰਚਣ ਤੇ ਧੰਨਵਾਦ ਕੀਤਾ। ਇਸੇ ਦੌਰਾਨ ਹਰਨੂਰ ਕੋਚਰ ਨੇ ਕਾਲਜ ਕੈਂਪਸ ਵਿੱਚ ਬੂਟੇ ਵੀ ਲਗਾਏ।

Advertisement