ਰਾਜਪੁਰਾ: ਆਲ ਸਕੂਲ ਪੇਰੈਂਟਸ ਐਸੋਸੀਏਸ਼ਨ ਵੱਲੋਂ ਇਥੋਂ ਦੇ ਐਸੋਸੀਏਸ਼ਨ ਦਫਤਰ ਵਿੱਚ ਆਗੂਆਂ ਗੁਰਪ੍ਰੀਤ ਸਿੰਘ ਧਮੌਲੀ, ਬੰਟੀ ਸਿੰਘ ਖਾਨਪੁਰ, ਬਲਜਿੰਦਰ ਸਿੰਘ ਸੰਧੂ ਦੀ ਸਾਂਝੀ ਅਗਵਾਈ ਵਿੱਚ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਹਲਕਾ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਐਸੋਸੀਏਸ਼ਨ ਦੇ ਆਗੂਆਂ ਨੇ ਪੰਜਾਬ ਸਰਕਾਰ ਦੁਆਰਾ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਫੀਸਾਂ ਵਿੱਚ ਚਾਲੂ ਸੈਸ਼ਨ ਦੌਰਾਨ ਵਾਧਾ ਕਰਨ ’ਤੇ ਲਗਾਈ ਗਈ ਰੋਕ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਨੀਨਾ ਮਿੱਤਲ ਦਾ ਧੰਨਵਾਦ ਕੀਤਾ। ਇਸ ਮੌਕੇ ਵਿਧਾਇਕਾ ਨੇ ਭਰੋਸਾ ਦਿੱਤਾ ਕਿ ਮਾਪਿਆਂ ਨਾਲ ਫੀਸਾਂ ਦੇ ਮਾਮਲੇ ਵਿੱਚ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ। -ਪੱਤਰ ਪ੍ਰੇਰਕ