ਹੜ੍ਹ ਪੀੜਤਾਂ ਨੂੰ ਨੁਕਸਾਨ ਦਾ ਮੁਆਵਜ਼ਾ ਦੇਵਾਂਗੇ: ਹਡਾਣਾ
ਪੀ.ਆਰ.ਟੀ.ਸੀ. ਦੇ ਚੇਅਰਮੈਨ ਅਤੇ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਸਮੇਤ ਮਹਿਕਮੇ ਵਲੋਂ ਸਾਂਝੇ ਉਦਮ ਨਾਲ ਇਕੱਤਰ 46 ਲੱਖ ਤੋਂ ਵੱਧ ਦੀ ਰਕਮ ਦਾ ਚੈੱਕ ਮੁੱਖ ਮੰਤਰੀ ਰਾਹਤ ਫੰਡ ਵਿੱਚ ਜਮ੍ਹਾਂ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪਿਆ। ਜ਼ਿਕਰਯੋਗ ਹੈ ਕਿ ਇਹ ਸਹਾਇਤਾ ਰਾਸ਼ੀ ਵੱਖ-ਵੱਖ ਕੈਟੇਗਰੀਆਂ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਪੈਨਸ਼ਨਰਾਂ ਵਲੋਂ ਮਿਲ ਕੇ ਦਿੱਤੀ ਗਈ ਹੈ। ਹਾਲ ਹੀ ਵਿੱਚ ਆਮ ਆਦਮੀ ਪਾਰਟੀ ਵੱਲੋਂ ਹਲਕਾ ਸਨੌਰ ਦੇ ਇੰਚਾਰਜ ਨਿਯੁਕਤ ਕੀਤੇ ਗਏ ਚੇਅਰਮੈਨ ਡਾ. ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਕਿਸੇ ਵੀ ਹਾਲਤ ਵਿੱਚ ਅਣਡਿੱਠਾ ਨਹੀਂ ਰਹਿਣ ਦਿੱਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਨਿਰਦੇਸ਼ ਹਨ ਕਿ ਹੜ੍ਹ ਕਾਰਨ ਜਿਨ੍ਹਾਂ ਕਿਸਾਨਾਂ ਅਤੇ ਗਰੀਬ ਪਰਿਵਾਰਾਂ ਨੂੰ ਨੁਕਸਾਨ ਹੋਇਆ ਹੈ, ਉਨ੍ਹਾਂ ਦੀ ਤੁਰੰਤ ਗਿਰਦਾਵਰੀ ਕਰਕੇ ਪੂਰਾ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਲੋਕਾਂ ਨਾਲ ਡਟ ਕੇ ਖੜ੍ਹੀ ਰਹੇਗੀ। ਡਾ. ਹਡਾਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਦੁੱਖ ਦਰਦ ਵਿੱਚ ਸਾਂਝੀ ਹੈ। ਇਸ ਮੌਕੇ ਮਹਿਕਮੇ ਦੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ, ਐਕਸੀਅਨ ਜਤਿੰਦਰ ਗਰੇਵਾਲ, ਜਨਰਲ ਮੈਨੇਜਰ ਮਨਿੰਦਰਪਾਲ ਸਿੰਘ ਸਿੱਧੂ, ਜਨਰਲ ਮੈਨੇਜਰ ਅਮਨਵੀਰ ਸਿੰਘ ਟਿਵਾਣਾ ਅਤੇ ਵੱਖ ਵੱਖ ਜਥੇਬੰਦੀਆਂ ਦੇ ਅਹੁਦੇਦਾਰਾਂ ਵਿੱਚ ਗੁਰਜਿੰਦਰ ਸਿੰਘ, ਗੁਰਪ੍ਰੀਤ ਸਿੰਘ ਪੰਨੂ ਤੇ ਰਣਜੀਤ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਸਨ।