ਪੱਤਰ ਪ੍ਰੇਰਕ
ਪਟਿਆਲਾ, 2 ਅਪਰੈਲ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪਟਿਆਲਾ ਸ਼ਹਿਰੀ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਕਨਵੀਨਰ ਕੁੰਦਨ ਗੋਗੀਆ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਾਲੰਟੀਅਰਾਂ ਨੂੰ ਪਾਰਟੀ ਦੀ ਕੀਤੀ ਸੇਵਾ ਅਨੁਸਾਰ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਨਾਲ ਬਲਾਕ ਪ੍ਰਧਾਨ ਰਾਜਬੀਰ ਸਿੰਘ ਚਹਿਲ, ਰਾਜਿੰਦਰ ਮੋਹਨ, ਜਸਵਿੰਦਰ ਸਿੰਘ ਰਿੰਪਾ ਅਤੇ ਸੁਸ਼ੀਲ ਮਿੱਡਾ ਵੀ ਮੌਜੂਦ ਸਨ। ਇਸ ਦੌਰਾਨ ਵਿੱਤ ਮੰਤਰੀ ਨੇ ਸ੍ਰੀ ਗੋਗੀਆ ਨਾਲ ਪਟਿਆਲਾ ਸ਼ਹਿਰੀ ਦੇ ਸਿਆਸੀ ਮਾਹੌਲ ’ਤੇ ਚਰਚਾ ਕੀਤੀ ਅਤੇ ਇੱਥੋਂ ਦੀਆਂ ਸਰਗਰਮੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਆਸਾਂ ’ਤੇ ਖਰਾ ਉਤਰਿਆ ਜਾਵੇਗਾ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਕੋਈ ਵੀ ਪਾਰਟੀ ਵਾਲੰਟੀਅਰ ਨਿਰਾਸ਼ ਨਾ ਹੋਵੇ, ਪਾਰਟੀ ਕੋਲ ਹਰ ਵਲੰਟੀਅਰ ਅਤੇ ਆਗੂ ਦੀ ਜਾਣਕਾਰੀ ਹੈ ਅਤੇ ਜਿਸ ਵੀ ਵਾਲੰਟੀਅਰ ਨੇ ਦਿਲੋਂ ਕੰਮ ਕੀਤਾ ਹੈ, ਉਸ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਏਗਾ।