ਲਹਿਰੇ ਨੂੰ ਪੰਜਾਬ ਦਾ ਨੰਬਰ ਇਕ ਹਲਕਾ ਬਣਾਵਾਂਗੀ: ਭੱਠਲ

ਲਹਿਰੇ ਨੂੰ ਪੰਜਾਬ ਦਾ ਨੰਬਰ ਇਕ ਹਲਕਾ ਬਣਾਵਾਂਗੀ: ਭੱਠਲ

ਖਨੌਰੀ ਵਿੱਚ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਬੀਬੀ ਰਾਜਿੰਦਰ ਕੌਰ ਭੱਠਲ। -ਫ਼ੋਟੋ: ਹਰਜੀਤ ਸਿੰਘ

ਪੱਤਰ ਪ੍ਰੇਰਕ
ਖਨੌਰੀ, 19 ਜਨਵਰੀ

ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਰਾਜਿੰਦਰ ਕੌਰ ਭੱਠਲ ਨੇ ਸਥਾਨਕ ਸ਼ਹਿਰ ਅੰਦਰ ਵਰਕਰ ਮੀਟਿੰਗ ਕਰਕੇ ਵਰਕਰਾਂ ਵਿੱਚ ਜੋਸ਼ ਭਰਦਿਆਂ ਵਰਕਰਾਂ ਨੂੰ ਲਾਮਬੱਧ ਤਰੀਕੇ ਨਾਲ ਪਾਰਟੀ ਦਾ ਸੰਦੇਸ਼ ਵੋਟਰਾਂ ਤੱਕ ਪਹੁੰਚਣ ਲਈ ਕਿਹਾ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਬੀਬੀ ਰਾਜਿੰਦਰ ਕੌਰ ਭੱਠਲ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਮਾਹੌਲ ਬਣਿਆ ਹੋਇਆ ਹੈ, ਜਿਸ ਤੋਂ ਸਾਫ਼ ਦਿਖਾਈ ਦੇ ਰਿਹਾ ਹੈ ਕਿ ਪੰਜਾਬ ਵਿੱਚ ਆਉਣ ਵਾਲੀ ਸਰਕਾਰ ਕਾਂਗਰਸ ਪਾਰਟੀ ਦੀ ਹੋਵੇਗੀ। ਉਨ੍ਹਾਂ ਸਹੁੰ ਚੁੱਕਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਮੇਰਾ ਪਹਿਲਾ ਕੰਮ ਲਹਿਰਾਗਾਗਾ ਦਾ ਵਿਕਾਸ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਬਣਨ ’ਤੇ ਹਲਕੇ ਲਹਿਰੇ ਤੋਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਭਰਤੀ ਕਰਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੋਵੇਗਾ। ਉਨ੍ਹਾਂ ਕਿਹਾ ਕਿ ਖੇਤਰ ਦੇ ਨੌਜਵਾਨਾਂ ਨੂੰ ਉੱਚ ਸਿੱਖਿਆ ਲਈ ਡਿਗਰੀ ਕਾਲਜ ਅਤੇ ਬਿਜਲੀ ਸਮੱਸਿਆ ਲਈ 66 ਕੇ.ਵੀ. ਬਿਜਲੀ ਗਰਿੱਡ ਪਹਿਲਾਂ ਹੀ ਪਾਸ ਕਰਵਾ ਚੁੱਕੇ ਹਾਂ। ਇਸ ਮੌਕੇ ਰਵਿੰਦਰ ਸਿੰਘ, ਗਿਰਧਾਰੀ ਲਾਲ ਗਰਗ, ਜੋਗਾ ਸਿੰਘ ਸਣੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਰਿਪੋਰਟ ’ਚ ਡੇਰਾ ਸੱਚਾ ਸੌਦਾ ਮੁਖੀ ਸਣੇ ਕਈ ਡੇਰਾ ਪ੍ਰੇਮੀ ਸਾਜ਼ਿਸ਼ਕਾਰ ਕ...

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

84 ਦੌੜਾਂ ਵਿੱਚ ਪੰਜ ਖਿਡਾਰੀ ਪੈਵੀਅਨ ਪਰਤੇ

ਸ਼ਹਿਰ

View All