ਸੰਘੀ ਢਾਂਚੇ ’ਤੇ ਹਮਲੇ ਦਾ ਵਿਰੋਧ ਕਰਾਂਗੇ: ਬਾਜਵਾ
ਨਿੱਜੀ ਪੱਤਰ ਪ੍ਰੇਰਕ ਨਾਭਾ, 18 ਜੁਲਾਈ ਇਥੋਂ ਦੀ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਵਿੱਚ ਬੰਦ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨਾਲ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਮੁਲਾਕਾਤ ਕੀਤੀ। ਉਸ ਪਿੱਛੋਂ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਦੇ ਨਿਵਾਸ...
Advertisement
ਨਿੱਜੀ ਪੱਤਰ ਪ੍ਰੇਰਕ
ਨਾਭਾ, 18 ਜੁਲਾਈ
Advertisement
ਇਥੋਂ ਦੀ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਵਿੱਚ ਬੰਦ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨਾਲ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਮੁਲਾਕਾਤ ਕੀਤੀ। ਉਸ ਪਿੱਛੋਂ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਦੇ ਨਿਵਾਸ ਸਥਾਨ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪਸ਼ਟ ਕੀਤਾ ਕਿ ਕੌਮੀ ਪੱਧਰ ’ਤੇ ਵਿਰੋਧੀ ਧਿਰ ਦੇ ਇੱਕਜੁਟ ਹੋਣ ਜਾਂ ਦਿੱਲੀ ਵਿੱਚ ਆਰਡੀਨੈਂਸ ਦੇ ਵਿਰੋਧ ਦਾ ਮਤਲਬ ਇਹ ਨਹੀਂ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਵੀ ਰਲ ਕੇ ਲੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕੇਂਦਰ ਦਾ ਆਰਡੀਨੈਂਸ ਸੰਘੀ ਢਾਂਚੇ ਖ਼ਿਲਾਫ਼ ਹੈ ਤੇ ਕਾਂਗਰਸ ਆਮ ਆਦਮੀ ਪਾਰਟੀ ਦਾ ਸਾਥ ਨਹੀਂ ਦੇ ਰਹੀ ਸਗੋਂ ਦਿੱਲੀ ਦੇ ਲੋਕਾਂ ਦੇ ਅਧਿਕਾਰਾਂ ਲਈ ਕੇਂਦਰ ਦੇ ਵਿਰੋਧ ਵਿਚ ਖੜ੍ਹੀ ਹੈ। ਉਨ੍ਹਾਂ ਪੰਜਾਬ ਸਰਕਾਰ ਉਪਰ ਕਈ ਸਵਾਲ ਚੁੱਕੇ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹੜ੍ਹ ਦੇ ਨੁਕਸਾਨ ਲਈ ਜ਼ਿੰਮੇਵਾਰ ਠਹਿਰਾਇਆ।
Advertisement
Advertisement
×

