ਸਰਪੰਚ ਦੇ ਮੁੰਡੇ ਖ਼ਿਲਾਫ਼ ਕਾਰਵਾਈ ਕਰਵਾਉਣ ਤੋਂ ਹੱਥ ਪਿੱਛੇ ਖਿੱਚੇ

ਸਰਪੰਚ ਦੇ ਮੁੰਡੇ ਖ਼ਿਲਾਫ਼ ਕਾਰਵਾਈ ਕਰਵਾਉਣ ਤੋਂ ਹੱਥ ਪਿੱਛੇ ਖਿੱਚੇ

ਪੱਤਰ ਪ੍ਰੇਰਕ

ਪਾਤੜਾਂ, 28 ਨਵੰਬਰ

ਪਿੰਡ ਹਰਿਆਊ ਕਲਾਂ ਦੇ ਵਿਅਕਤੀ ਵੱਲੋਂ ਮਗਨਰੇਗਾ ਸਕੀਮ ਅਧੀਨ ਕੀਤੇ ਗਏ ਕੰਮ ਦੇ ਪੈਸੇ ਪਿੰਡ ਦੇ ਸਰਪੰਚ ਦੇ ਲੜਕੇ ਵੱਲੋਂ ਉਸ ਦੇ ਖਾਤੇ ਵਿੱਚੋਂ ਕਢਵਾਏ ਜਾਣ ਦੇ ਮਾਮਲੇ ਵਿੱਚ ਸ਼ਿਕਾਇਤਕਰਤਾ ਵਿਅਕਤੀ ਨੇ ਹਲਫੀਆ ਬਿਆਨ ਦੇ ਕੇ ਲਗਾਏ ਦੋਸ਼ਾਂ ਨੂੰ ਪਿੰਡ ਦੀ ਪਾਰਟੀਬਾਜ਼ੀ ਤੋਂ ਪ੍ਰੇਰਿਤ ਦੱਸ ਕੇ ਪੜਤਾਲ ਦੀ ਮੰਗ ਲਈ ਭੇਜੀਆਂ ਗਈਆਂ ਦਰਖਾਸਤਾਂ ਨੂੰ ਨਿਰਆਧਾਰ ਦੱਸ ਕੇ ਕੋਈ ਕਾਰਵਾਈ ਨਾ ਕੀਤੇ ਜਾਣ ਦੀ ਮੰਗ ਕੀਤੀ ਹੈ। ਹਰਿਆਊ ਕਲਾਂ ਵਾਸੀ ਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਉਹ ਪਿੰਡ ਦੇ ਸਰਪੰਚ ਨਾਲ ਨੌਕਰੀ ਕਰਦਾ ਸੀ। ਪਿੰਡ ਦੇ ਇੱਕ ਵਿਅਕਤੀ ਨੇ ਉਸ ਨੂੰ ਗੁਮਰਾਹ ਕਰਕੇ ਸਰਪੰਚ ਦੇ ਲੜਕੇ ਤੇ ਗ੍ਰਾਮ ਪੰਚਾਇਤ ਖਿਲਾਫ ਦਰਖਾਸਤਾਂ ਉੱਤੇ ਅੰਗੂਠੇ ਲਵਾ ਲਏ ਸਨ। ਉਸ ਨੇ ਵੱਖ ਵੱਖ ਮਹਿਕਮਿਆਂ ਨੂੰ ਭੇਜੀਆਂ ਗਈਆਂ ਦਰਖਾਸਤਾਂ ਉੱਤੇ ਕੋਈ ਕਾਰਵਾਈ ਨਾ ਕੀਤੇ ਜਾਣ ਦੀ ਅਪੀਲ ਕਰਦਿਆਂ ਕਿਹਾ ਕਿ ਉਸ ਵੱਲੋਂ ਪਹਿਲਾਂ ਸ਼ਿਕਾਇਤ ਵਿੱਚ ਲਗਾਏ ਗਏ ਸਾਰੇ ਦੋਸ਼ ਬੇਬੁਨਿਆਦ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All