ਪੱਤਰ ਪ੍ਰੇਰਕ
ਸਮਾਣਾ, 1 ਨਵੰਬਰ
ਮਵੀ ਪੁਲੀਸ ਨੇ ਪਿੰਡ ਮਰੌੜੀ ਦੇ ਇੱਕ ਘਰ ਵਿੱਚ ਛਾਪਾ ਮਾਰ ਕੇ 10 ਕਿੱਲੋ ਭੁੱਕੀ ਬਰਾਮਦ ਕਰਕੇ ਔਰਤ ਨੂੰ ਮੌਕੇ ’ਤੇ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਮਹਿਲਾ ਖ਼ਿਲਾਫ਼ ਨਸ਼ਾ ਵਿਰੋਧੀ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਇਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਸਦਰ ਪੁਲੀਸ ਮੁਖੀ ਮਹਿਮਾ ਸਿੰਘ ਨੇ ਦੱਸਿਆ ਕਿ ਏਐੱਸਆਈ ਹਰਵਿੰਦਰ ਸਿੰਘ ਪਿੰਡ ਸੋਂਧੇਵਾਲ ਟੀ-ਪੁਆਂਇੰਟ ’ਤੇ ਗਸ਼ਤ ਦੌਰਾਨ ਮਿਲੀ ਸੂਚਨਾ ਦੇ ਆਧਾਰ ’ਤੇ ਪਿੰਡ ਮਰੋੜੀ ਵਿੱਚ ਗੁਰਮੀਤ ਕੌਰ ਦੇ ਘਰ ਛਾਪਾ ਮਾਰਿਆ ਤਾਂ ਘਰ ਵਿੱਚੋਂ ਬੋਰੀ ਵਿੱਚ ਰੱਖੀ 10 ਕਿਲੋ ਭੁੱਕੀ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਗੁਰਮੀਤ ਕੌਰ ਖ਼ਿਲਾਫ਼ ਪਹਿਲਾਂ ਵੀ ਮਾਮਲਾ ਦਰਜ ਹੈ।