ਔਰਤ ਨਸ਼ੇ ਦੀਆਂ ਗੋਲੀਆਂ ਸਣੇ ਕਾਬੂ
ਪੱਤਰ ਪ੍ਰੇਰਕ ਸਮਾਣਾ, 13 ਜੁਲਾਈ ਸੀਆਈਏ ਸਟਾਫ਼ ਸਮਾਣਾ ਨੇ ਇੱਕ ਔਰਤ ਨੂੰ 1020 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਉਸ ਦੇ ਖ਼ਿਲਾਫ਼ ਥਾਣਾ ਸਿਟੀ ਵਿੱਚ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਔਰਤ ਦੀ ਪਛਾਣ ਬਬਲੀ ਵਾਸੀ ਪਿੰਡ ਮੁਰਾਦਪੁਰਾ ਵਜੋਂ ਹੋਈ ਹੈ।...
Advertisement
ਪੱਤਰ ਪ੍ਰੇਰਕ
ਸਮਾਣਾ, 13 ਜੁਲਾਈ
Advertisement
ਸੀਆਈਏ ਸਟਾਫ਼ ਸਮਾਣਾ ਨੇ ਇੱਕ ਔਰਤ ਨੂੰ 1020 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਉਸ ਦੇ ਖ਼ਿਲਾਫ਼ ਥਾਣਾ ਸਿਟੀ ਵਿੱਚ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਔਰਤ ਦੀ ਪਛਾਣ ਬਬਲੀ ਵਾਸੀ ਪਿੰਡ ਮੁਰਾਦਪੁਰਾ ਵਜੋਂ ਹੋਈ ਹੈ। ਸੀ.ਆਈ.ਏ. ਸਟਾਫ਼ ਇੰਚਾਰਜ ਇੰਸਪੈਕਟਰ ਅੰਕੁਰਦੀਪ ਸਿੰਘ ਨੇ ਦੱਸਿਆ ਕਿ ਸਬ-ਇੰਸਪੈਕਟਰ ਅਵਤਾਰ ਸਿੰਘ ਨੇ ਪੁਲੀਸ ਪਾਰਟੀ ਸਮੇਤ ਗਸ਼ਤ ਦੌਰਾਨ ਸਰਕਾਰੀ ਨਰਸਰੀ ਕਲੋਨੀ ਸਮਾਣਾ ਨੇੜੇ ਉਕਤ ਔਰਤ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ। ਤਲਾਸ਼ੀ ਲੈਣ ’ਤੇ ਉਸ ਕੋਲੋਂ 1020 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ, ਜਿਸ ਤੋਂ ਬਾਅਦ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਅਧਿਕਾਰੀ ਅਨੁਸਾਰ ਪੁਲੀਸ ਨੇ ਮੁਲਜ਼ਮ ਔਰਤ ਨੂੰ ਪੁੱਛਗਿੱਛ ਲਈ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਪੁਲੀਸ ਰਿਮਾਂਡ ਪ੍ਰਾਪਤ ਕਰ ਲਿਆ ਹੈ।
Advertisement
×