ਪੱਤਰ ਪ੍ਰੇਰਕ
ਭਾਦਸੋਂ, 26 ਅਕਤੂਬਰ
ਥਾਣਾ ਭਾਦਸੋਂ ਦੇ ਸਹਾਇਕ ਥਾਣੇਦਾਰ ਪਰਵਿੰਦਰ ਸਿੰਘ ਦੀ ਅਗਵਾਈ ਹੇਠਲੀ ਪੁਲੀਸ ਨੇ ਇਕ ਮਹਿਲਾ ਨੂੰ 840 ਨਸ਼ੀਲੇ ਕੈਪਸੂਲਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਜਦੋਂ ਤਰਖੇੜੀ ਚੌਕ ਭਾਦਸੋਂ ਕੋਲ ਮੌਜੂਦ ਸੀ ਤਾਂ ਬੱਸ ਸਟੈੇਡ ਰਾਇਮਲ ਮਾਜਰੀ ਨੇੜੇ ਔਰਤ ਪੈਦਲ ਆ ਰਹੀ ਸੀ। ਉਸ ਨੇ ਪੁਲੀਸ ਨੂੰ ਦੇਖ ਕੇ ਆਪਣੇ ਹੱਥ ਵਿੱਚ ਫੜਿਆ ਪਰਸ ਸੁੱਟ ਦਿੱਤਾ। ਪੁਲੀਸ ਨੇ ਉਸ ਨੂੰ ਕਾਬੂ ਕਰਕੇ ਪਰਸ ਚੈੱਕ ਕੀਤਾ ਤਾਂ ਉਸ ਵਿਚੋਂ 840 ਨਸ਼ੀਲੇ ਕੈਪਸੂਲ ਬਰਾਮਦ ਹੋਏ। ਡੀਐੱਸਪੀ ਦਵਿੰਦਰ ਅੱਤਰੀ ਨੇ ਦੱਸਿਆ ਕਿ ਮਹਿਲਾ ਦੀ ਪਛਾਣ ਪ੍ਰੀਤੀ ਵਜੋਂ ਹੋਈ ਹੈ। ਉਸ ਦੇ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਪੁਲੀਸ ਨੇ ਨਸ਼ੀਲੀਆਂ ਵਸਤਾਂ ਰੱਖਣ ਵਾਲਿਆ ਖ਼ਿਲਾਫ਼ ਕਾਰਵਾਈ ਤੇਜ਼ ਕਰ ਦਿੱਤੀ ਹੈ ਜਿਸ ਕਾਰਨ ਔਰਤ ਦੀ ਗ੍ਰਿਫ਼ਤਾਰੀ ਸੰਭਵ ਹੋਈ ਹੈ।