ਮਹਿਲਾਵਾਂ ਸਮਾਜ ਨਿਰਮਾਣ ਵਿੱਚ ਯੋਗਦਾਨ ਪਾਉਣ:ਪ੍ਰਨੀਤ ਕੌਰ

ਮਹਿਲਾਵਾਂ ਸਮਾਜ ਨਿਰਮਾਣ ਵਿੱਚ ਯੋਗਦਾਨ ਪਾਉਣ:ਪ੍ਰਨੀਤ ਕੌਰ

ਪ੍ਰੋਗਰਾਮ ਵਿੱਚ ਸ਼ਾਮਲ ਸੰਸਦ ਮੈਂਬਰ ਪ੍ਰਨੀਤ ਕੌਰ, ਵਿਧਾਇਕ ਮਦਨ ਜਲਾਲਪੁਰ ਤੇ ਰਾਜਿੰਦਰ ਸਿੰਘ।

ਸਰਬਜੀਤ ਸਿੰਘ ਭੰਗੂ
ਪਟਿਆਲਾ, 19 ਜਨਵਰੀ

ਮਹਿਲਾ ਸਰਪੰਚਾਂ ਅਤੇ ਪੰਚਾਂ ਲਈ ਅਗਵਾਈ ਵਿਕਾਸ ਪ੍ਰੋਗਰਾਮ ਦੀ ਸ਼ੁਰੂਆਤ ਕਰਵਾਉਂਦਿਆਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਕਿਹਾ ਕਿ ਮਹਿਲਾਵਾਂ ਦਾ ਆਪਣੇ ਘਰ ਦੇ ਨਾਲ-ਨਾਲ ਘਰ ਤੋਂ ਬਾਹਰ ਸਮਾਜ ਦੇ ਸਫ਼ਲ ਨਿਰਮਾਣ ’ਚ ਯੋਗਦਾਨ ਬਹੁਤ ਅਹਿਮ ਹੈ। ਪ੍ਰਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਵੱਲੋਂ ਸੇਵਾ ਭਾਰਤ ਦੇ ਸਹਿਯੋਗ ਨਾਲ ਕਰਵਾਏ ਸਿਖਲਾਈ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ ਮਹਿਲਾਵਾਂ ਲਈ 33 ਫੀਸਦੀ ਰਾਖਵਾਂਕਰਨ ਲਾਗੂ ਕੀਤਾ ਅਤੇ ਹੁਣ ਕੈਪਟਨ ਸਰਕਾਰ ਨੇ ਪੰਚਾਇਤੀ ਸੰਸਥਾਵਾਂ ਤੇ ਸਥਾਨਕ ਸਰਕਾਰਾਂ ’ਚ ਮਹਿਲਾਵਾਂ ਨੂੰ 50 ਫੀਸਦੀ ਰਾਖਵਾਂਕਰਨ ਦੇਣ ਦੀ ਪਹਿਲਕਦਮੀ ਕੀਤੀ ਹੈ। ਪ੍ਰਨੀਤ ਕੌਰ ਨੇ ਹੋਰ ਕਿਹਾ ਕਿ ਮਹਿਲਾਵਾਂ ਜੇ ਆਪਣੀ ਘਰ-ਗ੍ਰਹਿਸਥੀ ਨੂੰ ਸੰਭਾਲਣ ਦੇ ਨਾਲ-ਨਾਲ ਸਮਾਜ ’ਚ ਪੁਰਸ਼ਾਂ ਦੇ ਬਰਾਬਰ ਹਿੱਸਾ ਪਾਉਣ, ਤਾਂ ਸਾਡਾ ਸਮਾਜ ਸਚਮੁੱਚ ਅੱਗੇ ਵਧ ਸਕਦਾ ਹੈ। ਕਿਸਾਨੀ ਸੰਘਰਸ਼ ’ਚ ਔਰਤਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ, ਪਰਨੀਤ ਕੌਰ ਨੇ ਮਹਿਲਾਵਾਂ ਨੂੰ ਸੱਦਾ ਦਿੱਤਾ ਕਿ ਉਹ ਵੀ ਆਧੁਨਿਕ ਸੂਚਨਾ ਤਕਨਾਲੋਜੀ ਦਾ ਲਾਭ ਲੈਂਦਿਆਂ ਆਪਣੇ ਘਰ, ਪਰਿਵਾਰ, ਆਲੇ ਦੁਆਲੇ, ਸਮਾਜ, ਆਪਣੇ ਪਿੰਡ-ਸ਼ਹਿਰ, ਰਾਜ ਅਤੇ ਦੇਸ਼ ਦੀ ਤਰੱਕੀ ’ਚ ਆਪਣਾ ਅਹਿਮ ਹਿੱਸਾ ਪਾਉਣ ਲਈ ਅੱਗੇ ਆਉਣ। ਇਸ ਮੌਕੇ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ, ਸਮਾਣਾ ਦੇ ਵਿਧਾਇਕ ਰਾਜਿੰਦਰ ਸਿੰਘ, ਮੁੱਖ ਮੰਤਰੀ ਦੇ ਓ.ਐੱਸ.ਡੀ. ਹਨੀ ਸੇਖੋਂ, ਜ਼ਿਲ੍ਹਾ ਪ੍ਰੀਸ਼ਦ ਚੇਅਰਪਰਸਨ ਰਾਜ ਕੌਰ ਗਿੱਲ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਡੀ.ਡੀ.ਪੀ.ਓ ਸੁਰਿੰਦਰ ਸਿੰਘ ਢਿੱਲੋਂ ਆਦਿ ਨੇ ਵੀ ਵਿਚਾਰ ਪੇਸ਼ ਕੀਤੇ। ਪ੍ਰਾਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਤੋਂ ਡਾ. ਰੋਜ਼ੀ ਵੈਦ ਨੇ ਔਰਤਾਂ ਲਈ ਪੰਚਾਇਤੀ ਰਾਜ ਸੰਸਥਾਵਾਂ ਵਿੱਚ ਰਾਖਵਾਕਰਨ ਬਾਰੇ ਦੱਸਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

* ਮੁੱਖ ਮੰਤਰੀ ਅੱਜ ਦੇਣਗੇ ਬਹਿਸ ਦਾ ਜਵਾਬ * ਸ਼੍ਰੋਮਣੀ ਅਕਾਲੀ ਦਲ ਤੇ ‘ਆ...

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਪੱਛਮੀ ਬੰਗਾਲ ਦੇ ਲੇਖਕਾਂ, ਕਵੀਆਂ, ਕਿਸਾਨਾਂ ਤੇ ਵਿਦਿਆਰਥੀ ਕਾਰਕੁਨਾਂ ਵ...

ਸ਼ਹਿਰ

View All