DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਹਿਲਾ ਹਾਕੀ ਟੀਮ ਨੇ ਕਾਂਸੀ ਤਗ਼ਮਾ ਜਿੱਤਿਆ

ਸਰਬ-ਭਾਰਤੀ ਅੰਤਰ-ਵਰਸਿਟੀ ਮੁਕਾਬਲਿਆਂ ’ਚ ਅਹਿਮ ਉਪਲਬਧੀ

  • fb
  • twitter
  • whatsapp
  • whatsapp
featured-img featured-img
ਜੇਤੂ ਟੀਮ ਨਾਲ ਕੋਚ ਅਤੇ ਅਧਿਕਾਰੀ। -ਫੋਟੋ: ਅਕੀਦਾ
Advertisement

ਪੰਜਾਬੀ ਯੂਨੀਵਰਸਿਟੀ ਦੀ ਮਹਿਲਾ ਹਾਕੀ ਟੀਮ ਨੇ ਉੜੀਸਾ ਦੇ ਭੁਵਨੇਸ਼ਵਰ ਵਿੱਚ ਕਾਲਿੰਗਾ ਇੰਸਟੀਚਿਊਟ ਆਫ਼ ਇਨਫਰਮੇਸ਼ਨ ਐਂਡ ਟੈਕਨਾਲੋਜੀ ਵਿੱਚ ਕਰਵਾਏ ਗਏ ਸਰਬ-ਭਾਰਤੀ ਅੰਤਰ-ਵਰਸਿਟੀ ਮੁਕਾਬਲਿਆਂ ਦੌਰਾਨ ਕਾਂਸੀ ਤਗ਼ਮਾ ਜਿੱਤਿਆ ਹੈ। ਇਹ ਜਾਣਕਾਰੀ ਯੂਨੀਵਰਸਿਟੀ ਦੇ ਖੇਡ ਵਿਭਾਗ ਨੇ ਦਿੱਤੀ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਸਮੁੱਚੀ ਟੀਮ, ਉਨ੍ਹਾਂ ਦੀ ਕੋਚ ਅਤੇ ਖੇਡ ਵਿਭਾਗ ਨੂੰ ਵਧਾਈ ਦਿੰਦਿਆਂ ਹੋਇਆ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਲੜਕੀਆਂ ਵੱਲੋਂ ਕੀਤੀਆਂ ਜਾਂਦੀਆਂ ਪ੍ਰਾਪਤੀਆਂ ਹੋਰ ਵੀ ਜ਼ਿਆਦਾ ਮਾਇਨੇ ਰੱਖਦੀਆਂ ਹਨ ਕਿਉਂਕਿ ਅਜਿਹਾ ਕਰਨ ਨਾਲ ਹੋਰਨਾ ਲੜਕੀਆਂ ਨੂੰ ਵੀ ਜ਼ਿੰਦਗੀ ਵਿੱਚ ਅੱਗੇ ਵਧਣ ਦਾ ਉਤਸ਼ਾਹ ਮਿਲਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੂੰ ਆਪਣੀਆਂ ਹੋਣਹਾਰ ਖਿਡਾਰਨਾਂ ਉੱਤੇ ਮਾਣ ਹੈ।

ਖੇਡ ਵਿਭਾਗ ਦੀ ਡਾਇਰੈਕਟਰ ਡਾ. ਗੁਰਦੀਪ ਕੌਰ ਰੰਧਾਵਾ ਨੇ ਦੱਸਿਆ ਕਿ ਪਵਨਪ੍ਰੀਤ ਕੌਰ ਅਤੇ ਸੁਖਵੀਰ ਕੌਰ ਨੇ ਪੰਜਾਬੀ ਯੂਨੀਵਰਸਿਟੀ ਲਈ ਜੇਤੂ ਗੋਲ ਕੀਤੇ। ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦੀ ਟੀਮ ਨੇ ਆਈ.ਐੱਮ.ਟੀ. ਗਵਾਲੀਅਰ ਨੂੰ 2-1 ਨਾਲ ਹਰਾ ਕੇ ਇਹ ਸਥਾਨ ਪ੍ਰਾਪਤ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ। ਉਨ੍ਹਾਂ ਕੋਚ ਮੀਨਾਕਸ਼ੀ ਅਤੇ ਟੀਮ ਸਹਿਯੋਗੀ ਪਦਮਸ੍ਰੀ ਬਲਦੇਵ ਸਿੰਘ ਨੂੰ ਉਚੇਚੇ ਤੌਰ ਉੱਤੇ ਵਧਾਈ ਦਿੱਤੀ।

Advertisement

Advertisement
Advertisement
×