ਬਾਕਸਿੰਗ ’ਚ ਗੋਲਡ ਮੈਡਲ ਜਿੱਤਿਆ
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਜੀਵ ਸ਼ਰਮਾ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਅਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਲੜਕਿਆਂ ਦੇ ਬਾਕਸਿੰਗ ਮੁਕਾਬਲੇ ਅੰਡਰ 19 ਪੀ ਐੱਮ ਸੀ ਸਰਕਾਰੀ ਕੋ-ਐੱਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ’ਚ ਕਰਵਾਏ ਗਏ। ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਨੇ ਦੱਸਿਆ ਕਿ ਅੱਜ ਦੇ ਹੋਏ ਮੁਕਾਬਲਿਆਂ ਵਿੱਚ ਪਟਿਆਲਾ ਵਿੰਗ ਨੇ ਪਹਿਲਾ ਸਥਾਨ ਪ੍ਰਾਪਤ ਕਰ ਕੇ ਗੋਲਡ ਮੈਡਲ ਜਿੱਤਿਆ, ਜਲੰਧਰ ਨੇ ਦੂਸਰਾ ਸਥਾਨ ਪ੍ਰਾਪਤ ਕਰਕੇ ਸਿਲਵਰ ਮੈਡਲ ਜਿੱਤਿਆ ਅਤੇ ਪਟਿਆਲਾ ਜ਼ਿਲ੍ਹਾ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਬਰਾਉਨਜ਼ ਮੈਡਲ ਜਿੱਤਿਆ। ਅੱਜ ਦੇ ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਦੇ ਤੌਰ ’ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਜੀਵ ਸ਼ਰਮਾ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ, ਪਟਿਆਲਾ ਵਿੰਗ ਦੀ ਟੀਮ ਅਤੇ ਜ਼ਿਲ੍ਹੇ ਟੀਮ ਨੂੰ ਵਧਾਈ ਦਿੱਤੀ।
