ਸ਼ਤਰੰਜ ’ਚ ਚਾਂਦੀ ਦਾ ਤਗ਼ਮਾ ਜਿੱਤਿਆ
ਡਾ. ਬੀ ਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ ਜੁਲਾਹਖੇੜੀ ਦੇ ਵਿਦਿਆਰਥੀਆਂ ਨੇ ਸਕੂਲ ਪੱਧਰ ਦੀਆਂ ਪ੍ਰਾਇਮਰੀ ਖੇਡਾਂ ਦੌਰਾਨ ਸ਼ਤਰੰਜ ਮੁਕਾਬਲਿਆਂ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਹੈ। ਇਹ ਖੇਡ ਮੁਕਾਬਲੇ ਬਲਾਕ ਭੁਨਰਹੇੜੀ-1 ਦੇ ਅੰਡਰ ਕਰਵਾਏ ਗਏ ਸਨ, ਜਿੱਥੇ ਸਕੂਲ ਦੀ ਟੀਮ ਨੇ...
Advertisement
ਡਾ. ਬੀ ਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ ਜੁਲਾਹਖੇੜੀ ਦੇ ਵਿਦਿਆਰਥੀਆਂ ਨੇ ਸਕੂਲ ਪੱਧਰ ਦੀਆਂ ਪ੍ਰਾਇਮਰੀ ਖੇਡਾਂ ਦੌਰਾਨ ਸ਼ਤਰੰਜ ਮੁਕਾਬਲਿਆਂ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਹੈ। ਇਹ ਖੇਡ ਮੁਕਾਬਲੇ ਬਲਾਕ ਭੁਨਰਹੇੜੀ-1 ਦੇ ਅੰਡਰ ਕਰਵਾਏ ਗਏ ਸਨ, ਜਿੱਥੇ ਸਕੂਲ ਦੀ ਟੀਮ ਨੇ ਸੋਨ ਤਗ਼ਮਾ ਜਿੱਤਿਆ। ਸਕੂਲ ਚੇਅਰਮੈਨ ਹਰਦੀਪ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਰਾਜਿੰਦਰ ਕੌਰ ਸੰਧੂ ਅਤੇ ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਨੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਕੋਚ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਨੇ ਭਵਿੱਖ ਵਿੱਚ ਵੀ ਵਿਦਿਆਰਥੀਆਂ ਨੂੰ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
Advertisement
Advertisement
