ਦੇਵੀਗੜ੍ਹ: ਪੰਜਵੀਂ ਨੈਸ਼ਨਲ ਪੱਧਰੀ ਓਪਨ ਗਤਕਾ ਚੈਂਪੀਅਨਸ਼ਿਪ, ਜੋ 2 ਅਕਤੂਬਰ ਤੋਂ 10 ਅਕਤੂਬਰ ਤੱਕ ਗਤਕਾ ਫੈਡਰੇਸ਼ਨ ਆਫ ਇੰਡੀਆ ਵਲੋਂ ਨੈਸ਼ਨਲ ਫਿਜ਼ੀਕਲ ਕਾਲਜ ਆਫ ਐਜੂਕੇਸ਼ਨ ਚੁਪਕੀ, ਪਟਿਆਲਾ ਵਿੱਚ ਕਰਵਾਈ ਗਈ, ਵਿੱਚ ਟੈਗੋਰ ਇੰਟਰਨੈਸ਼ਨਲ ਸਕੂਨ ਅਕਬਰਪੁਰ ਅਫਗਾਨਾਂ ਦੇ ਖਿਡਾਰੀਆਂ ਨੇ ਚੰਗਾ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗ਼ਮਾ ਜਿੱਤਿਆ। ਚੈਂਪੀਅਨਸ਼ਿਪ ਵਿੱਚ ਭਾਰਤ ਦੇ ਵੱਖ ਵੱਖ ਕੋਨਿਆਂ ਤੋਂ ਆਏ 24 ਰਾਜਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ ਸੀ। ਇਸ ਦੌਰਾਨ ਟੈਗੋਰ ਸਕੂਲ ਦੀ ਨੌਵੀਂ ਜਮਾਤ ਦੀ ਖਿਡਾਰਨ ਹਰਸਿਮਰਨ ਕੌਰ ਨੇ ਅੰਡਰ-17 ਵਰਗ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ। ਸਕੂਲ ਮੈਨੇਜਮੈਂਟ ਅਤੇ ਪ੍ਰਿੰਸੀਪਲ ਨੇ ਇਸ ਉਪਲਬਧੀ ਲਈ ਖਿਡਾਰੀਆਂ ਦੀ ਪ੍ਰਸ਼ੰਸਾ ਅਤੇ ਹੌਸਲਾ ਅਫਜ਼ਾਈ ਕੀਤੀ ਅਤੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਸਕੂਲ ਨਿਰਦੇਸ਼ਕ ਗੌਰਵ ਗੁਲਾਟੀ ਨੇ ਕੋਚ ਗਿਆਨ ਸਿੰਘ ਨੂੰ ਵਧਾਈਆ ਦਿੱਤੀਆਂ ਅਤੇ ਸਨਮਾਨਿਤ ਕੀਤਾ। -ਪੱਤਰ ਪ੍ਰੇਰਕ