ਹੈਂਡਬਾਲ ਟੂਰਨਾਮੈਂਟ ’ਚ ਸੋਨ ਤਗ਼ਮਾ ਜਿੱਤਿਆ
ਗੁਰੂ ਨਾਨਕ ਫਾਊਂਡੇਸ਼ਨ ਪਬਲਿਕ ਸਕੂਲ ਵਿੱਚ ਬੀਤੇ ਦਿਨੀਂ ਕਰਵਾਏ ਸੀ ਬੀ ਐੱਸ ਈ ਸਹੋਦਿਆ ਹੈਂਡਬਾਲ ਲੜਕੇ ਅਤੇ ਲੜਕੀਆਂ ਟੂਰਨਾਮੈਂਟ ਵਿੱਚ ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਅਫਗਾਨਾਂ ਨੇੜੇ ਦੇਵੀਗੜ੍ਹ ਦੇ ਲੜਕੇ ਅਤੇ ਲੜਕੀਆਂ ਨੇ ਸੋਨ ਤਗ਼ਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ...
Advertisement
ਗੁਰੂ ਨਾਨਕ ਫਾਊਂਡੇਸ਼ਨ ਪਬਲਿਕ ਸਕੂਲ ਵਿੱਚ ਬੀਤੇ ਦਿਨੀਂ ਕਰਵਾਏ ਸੀ ਬੀ ਐੱਸ ਈ ਸਹੋਦਿਆ ਹੈਂਡਬਾਲ ਲੜਕੇ ਅਤੇ ਲੜਕੀਆਂ ਟੂਰਨਾਮੈਂਟ ਵਿੱਚ ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਅਫਗਾਨਾਂ ਨੇੜੇ ਦੇਵੀਗੜ੍ਹ ਦੇ ਲੜਕੇ ਅਤੇ ਲੜਕੀਆਂ ਨੇ ਸੋਨ ਤਗ਼ਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਡਾਇਰੈਕਟਰ ਗੌਰਵ ਗੁਲਾਟੀ, ਪ੍ਰੈਜ਼ੀਡੈਂਟ ਸਲੋਨੀ ਗੁਲਾਟੀ, ਮੈਨੇਜਰ ਸੁਸ਼ੀਲ ਮਿਸ਼ਰਾ ਅਤੇ ਪ੍ਰਿੰਸੀਪਲ ਮੀਨਾਕਸ਼ੀ ਸੂਦ ਨੇ ਜੇਤੂ ਟੀਮ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ ਅਤੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਜਿੱਤ ਸਕੂਲ ਦੀ ਖੇਡਾਂ ਪ੍ਰਤੀ ਸਮਰਪਿਤ ਦ੍ਰਿਸ਼ਟੀ ਅਤੇ ਮਿਹਨਤੀ ਕੋਚ ਲਤੀਫ ਮੁਹੰਮਦ ਦੀ ਰਹਿਨੁਮਾਈ ਦਾ ਨਤੀਜਾ ਹੈ।
Advertisement
Advertisement
