ਖੇਤਰੀ ਪ੍ਰਤੀਨਿਧ
ਪਟਿਆਲਾ, 11 ਨਵੰਬਰ
ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਨਿਰਮਾਣ ਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨਾਲ ਰਜਿਸਟਰਡ 87749 ਉਸਾਰੀ ਕਿਰਤੀਆਂ ਦੇ ਖਾਤਿਆਂ ’ਚ ਮੁੱਖ ਮੰਤਰੀ ਵੱਲੋਂ ਐਲਾਨੀ ਵਿੱਤੀ ਸਹਾਇਤਾ ਪਾਈ ਜਾਣੀ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੀਵਾਲੀ ਦੀ ਪੂਰਵ ਸੰਧਿਆ ’ਤੇ ਇਹ ਵੀ ਐਲਾਨ ਕੀਤਾ ਸੀ ਕਿ ਹਰੇਕ ਉਸਾਰੀ ਕਿਰਤੀ ਨੂੰ 3100 ਦੀ ਅੰਤ੍ਰਿਮ ਵਿੱਤੀ ਰਾਹਤ ਦੀ ਇਕ ਹੋਰ ਕਿਸ਼ਤ ਦਿੱਤੀ ਜਾਵੇਗੀ। ਬ੍ਰਹਮ ਮਹਿੰਦਰਾ ਅਨੁਸਾਰ 3100 ਹਾਸਲ ਕਰਨ ਵਾਲੇ ਕਿਰਤੀ ਕਾਮੇ ਭਾਨਰਾ ਵਾਸੀ ਜਗਦੀਪ ਸਿੰਘ ਨੇ ਕਿਹਾ ਕਿ ਇਸ ਰਾਸ਼ੀ ਨੇ ਉਸ ਨੂੰ ਬਹੁਤ ਵੱਡਾ ਸਹਾਰਾ ਦਿੱਤਾ ਹੈ।