DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਵਾ ਦੋ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦਾ ਕੰਮ ਸ਼ੁਰੂ

ਹਰ ਵਾਰਡ ’ਚ ਸੜਕਾਂ ਦਾ ਕੰਮ ਪਹਿਲ ਦੇ ਆਧਾਰ ’ਤੇ ਕਰਵਾਇਆ ਜਾਵੇਗਾ: ਕੋਹਲੀ
  • fb
  • twitter
  • whatsapp
  • whatsapp
featured-img featured-img
ਵਾਰਡ ਨੰਬਰ ਇਕ ਅਬਲੋਵਾਲ ਵਿੱਚ ਕੰਮ ਦੀ ਸ਼ੁਰੂਆਤ ਕਰਵਾਉਂਦੇ ਹੋਏ ਵਿਧਾਇਕ ਅਜੀਤਪਾਲ ਸਿੰਘ ਕੋਹਲੀ। -ਫੋਟੋ: ਅਕੀਦਾ
Advertisement
ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅਬਲੋਵਾਲ, ਵਾਰਡ ਨੰਬਰ 1 ਵਿੱਚ ਅੱਜ ਕਰੀਬ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਲੁੱਕ ਦੀਆਂ ਸੜਕਾਂ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਵਾਰਡ ਨੰਬਰ ਇਕ ਦੇ ਕੌਂਸਲਰ ਸੋਨੀਆ ਦਾਸ, ਵਾਰਡ ਨੰਬਰ 59 ਦੇ ਇੰਚਾਰਜ ਵੀਰਪਾਲ ਕੌਰ ਚਹਿਲ ਤੇ ਨਿਗਰਾਨ ਇੰਜੀਨੀਅਰ ਰਜਿੰਦਰ ਚੋਪੜਾ ਮੌਜੂਦ ਸਨ।

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਟਿਆਲਾ ਦੇ ਸਰਬਪੱਖੀ ਵਿਕਾਸ ਵੱਲ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਉਹ ਹਰ ਤਰ੍ਹਾਂ ਦੇ ਲੋੜੀਂਦੇ ਉਪਰਾਲੇ ਕਰਦੇ ਹੋਏ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ। ਕੋਹਲੀ ਨੇ ਕਿਹਾ ਕਿ ਹਰ ਵਾਰਡ ਵਿੱਚ ਸੜਕਾਂ ਬਣਾਉਣ ਲਈ ਕੰਮ ਜੰਗੀ ਪੱਧਰ ’ਤੇ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਨੂੰ ਬਹੁਤ ਜਲਦੀ ਮੁਕੰਮਲ ਕਰ ਲਿਆ ਜਾਵੇਗਾ। ਇਸ ਮੌਕੇ ਅਬਲੋਵਾਲ ਮੇਨ ਰੋੜ ਸੜਕ ’ਤੇ ਲੁੱਕ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਲਈ ਵਿਕਾਸ ਸੋਸਾਇਟੀ, ਆਦਰਸ਼ ਨਗਰ ਬੀ, ਗੁਰਦੀਪ ਕਾਲੋਨੀ, ਅਬਲੋਵਾਲ ਦੇ ਕਾਲੋਨੀ ਆਗੂਆਂ ਹੀਰਾਮਣੀ ਸ਼ਰਮਾ ਪ੍ਰਧਾਨ, ਘੁੰਮਣ ਸਿੰਘ ਫ਼ੌਜੀ, ਗੁਰਦਰਸ਼ਨ ਸਿੰਘ ਜ਼ੈਲਦਾਰ ਅਬਲੋਵਾਲ, ਦੇਸਰਾਜ ਅਬਲੋਵਾਲ, ਸ਼ਾਮ ਸਿੰਘ ਅਬਲੋਵਾਲ, ਜਗਮੋਹਨ ਸਿੰਘ ਨੌਲਖਾ ਪ੍ਰਧਾਨ, ਵਿਜੇਂਦਰ ਸਿੰਘ ਚੌਹਾਨ,ਗੁਰਮੀਤ ਸਿੰਘ ਦਿਓਲ ਪ੍ਰਧਾਨ ਨਿਊ ਸੈਂਚੁਰੀ ਇਨਕਲੇਵ ਬੀ, ਸੁਰਿੰਦਰ ਸਿੰਘ ਨੇਗੀ ਵੱਲੋਂ ਵਿਧਾਇਕ ਕੋਹਲੀ ਨੂੰ ਸਿਰੋਪਾ ਭੇਟ ਕੀਤਾ ਗਿਆ।

Advertisement

Advertisement
×