ਵੱਡੀ ਨਦੀ ਵਿੱਚੋਂ ਬੂਟੀ ਕੱਢਣ ਦਾ ਕੰਮ ਜਾਰੀ: ਮਹਿਤਾ
ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਵੱਡੀ ਨਦੀ ’ਤੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ। ਉਨ੍ਹਾਂ ਮੌਕੇ ’ਤੇ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਫ਼ੋਨ ਕਰਕੇ ਪਟਿਆਲਾ ਸ਼ਹਿਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰਨ ਦੀਆਂ ਹਦਾਇਤਾਂ...
Advertisement
ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਵੱਡੀ ਨਦੀ ’ਤੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ। ਉਨ੍ਹਾਂ ਮੌਕੇ ’ਤੇ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਫ਼ੋਨ ਕਰਕੇ ਪਟਿਆਲਾ ਸ਼ਹਿਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰਨ ਦੀਆਂ ਹਦਾਇਤਾਂ ਕੀਤੀਆਂ। ਨਾਲ ਹੀ ਸ਼ਾਹੀ ਪਰਿਵਾਰ ’ਤੇ ਸਖ਼ਤ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਹਿਮਾਂ-ਭਰਮਾਂ ਵਿੱਚ ਪਾ ਕੇ ਵੋਟਾਂ ਬਟੋਰਨ ਵਾਲਿਆਂ ਨੂੰ ਚਾਹੀਦਾ ਹੈ ਕਿ ਹੁਣੇ ਹੀ ਆ ਕੇ ਆਪਣੀ ਪਰਿਵਾਰਕ ਰਸਮ ਅਦਾ ਕਰ ਲੈਣ ਕਿਉਂਕਿ ਸਰਕਾਰ ਪਟਿਆਲਾ ਨੂੰ ਹੜ੍ਹ ਤੋਂ ਬਚਾਉਣ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਦੀ ਵਿੱਚ ਪਿੱਛੋਂ ਰੁੜ੍ਹ ਕੇ ਆ ਰਹੀ ਜਲ-ਬੂਟੀ ਨੂੰ ਲਗਾਤਾਰ ਮਸ਼ੀਨਾਂ ਨਾਲ ਕੱਢਣ ਦਾ ਕੰਮ ਜਾਰੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਸਕੱਤਰ ਅਮਿਤ ਡਾਬੀ, ਜ਼ਿਲ੍ਹਾ ਖ਼ਜ਼ਾਨਚੀ ਤੇ ਬਲਾਕ ਪ੍ਰਧਾਨ ਮੁਖ਼ਤਿਆਰ ਸਿੰਘ ਗਿੱਲ, ਸੋਸ਼ਲ ਮੀਡੀਆ ਇੰਚਾਰਜ ਸੁਮਿਤ ਟਕੇਜਾ, ਬਲਾਕ ਪ੍ਰਧਾਨ ਰੂਬੀ ਭਾਟੀਆ, ਸੁਸ਼ੀਲ ਮਿੱਡਾ, ਅਮਰਜੀਤ ਸਿੰਘ ਅਰੋੜਾ, ਅਮਨ ਬਾਂਸਲ, ਨੌਜਵਾਨ ਆਗੂ ਸੁਰਿੰਦਰ ਸਿੰਘ ਨਿੱਕੂ ਅਤੇ ਹੋਰ ਪਤਵੰਤੇ ਲੋਕ ਹਾਜ਼ਰ ਸਨ।
Advertisement
Advertisement