DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Workers Convention: ਅਕਾਲੀ ਦਲ (ਪੁਨਰ ਸੁਰਜੀਤ) ਨੇ ਕੇਂਦਰ ਤੇ ਪੰਜਾਬ ਸਰਕਾਰ ਘੇਰੀ

ਵਰਕਰ ਸੰਮੇਲਨ ’ਚ ਪੰਜਾਬ ਦੇ ਮੁੱਦੇ ਉਠਾਏ; ਹਿੰਦੂ-ਸਿੱਖ ਭਾਈਚਾਰੇ ਨੂੰ ਕਮਜ਼ੋਰ ਕਰਨ ਦੀ ਚਾਲਾਂ ਤੋਂ ਬਚਣ ਦੀ ਅਪੀਲ: ਪੰਜਾਬ ਸਦਕਾ ਹੀ ਦੇਸ਼ ਮਜ਼ਬੂਤ ਹੋਵੇਗਾ: ਗਿਆਨੀ ਹਰਪ੍ਰੀਤ ਸਿੰਘ

  • fb
  • twitter
  • whatsapp
  • whatsapp
featured-img featured-img
ਸਮਾਗਮ ਮੌਕੇ ਮੰਚ ’ਤੇ ਮੌਜੂਦ ਗਿਆਨੀ ਹਰਪ੍ਰੀਤ ਸਿੰਘ, ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹੋਰ। 
Advertisement
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਸਮਾਣਾ ਵਿਖੇ ਕਰਵਾਏ ਗਏ ਵਰਕਰ ਸੰਮੇਲਨ ਦੌਰਾਨ ਪਾਰਟੀ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਨਾਲ ਸਬੰਧਤ ਰਾਜਨੀਤਿਕ, ਆਰਥਿਕ ਅਤੇ ਸਮਾਜਿਕ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਂਦਿਆਂ ਕੇਂਦਰ ਅਤੇ ਸੂਬਾ ਸਰਕਾਰ ’ਤੇ ਨਿਸ਼ਾਨਾ ਸਾਧਿਆ। ਇਸ ਮੌਕੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਰਣਧੀਰ ਸਿੰਘ ਰੱਖੜਾ ਅਤੇ ਚਰਨਜੀਤ ਸਿੰਘ ਮਵੀ ਨੇ ਸੰਬੋਧਨ ਕੀਤਾ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਦੇਸ਼ ਦਾ ਸਿਰ ਹੈ ਅਤੇ ਜੇ ਪੰਜਾਬ ਮਜ਼ਬੂਤ ਹੋਵੇਗਾ ਤਾਂ ਦੇਸ਼ ਵੀ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਵਿਸ਼ੇਸ਼ ਆਰਥਿਕ ਪੈਕੇਜ ਦਿੱਤਾ ਜਾਣਾ ਚਾਹੀਦਾ ਹੈ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਕੇਂਦਰ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਭਾਰਤ-ਪਾਕਿਸਤਾਨ ਵਿਚਕਾਰ ਵਪਾਰ ਅਤੇ ਲੋਕਾਂ ਦੀ ਆਵਾਜਾਈ ਨੂੰ ਉਤਸ਼ਾਹਿਤ ਕਰਨ ਲਈ ਵੀ ਸਕਾਰਾਤਮਕ ਪਹਿਲ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।

Advertisement

ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਅਪਰਾਧ ਅਤੇ ਫਿਰੌਤੀ ਦੀਆਂ ਵੱਧ ਰਹੀਆਂ ਘਟਨਾਵਾਂ ਕਾਰਨ ਵਪਾਰੀਆਂ ਅਤੇ ਨਿਵੇਸ਼ਕਾਂ ਵਿੱਚ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕ ਸਥਿਤੀ, ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਨੌਜਵਾਨਾਂ ਦੇ ਭਵਿੱਖ ਵੱਲ ਗੰਭੀਰਤਾ ਨਾਲ ਧਿਆਨ ਦੇਣ ਦੀ ਲੋੜ ਹੈ।

Advertisement

ਗਿਆਨੀ ਹਰਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਕੁਝ ਰਾਜਨੀਤਕ ਤਾਕਤਾਂ ਪੰਜਾਬ ਵਿੱਚ ਹਿੰਦੂ-ਸਿੱਖ ਭਾਈਚਾਰੇ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਸਾਰੇ ਭਾਈਚਾਰਿਆਂ ਨੂੰ ਆਪਸੀ ਏਕਤਾ ਅਤੇ ਭਾਈਚਾਰਾ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਰਤਾਰਪੁਰ ਕੌਰੀਡੋਰ ਨੂੰ ਦੋਵੇਂ ਦੇਸ਼ਾਂ ਦੇ ਲੋਕਾਂ ਵਿਚਕਾਰ ਧਾਰਮਿਕ ਆਸਥਾ ਅਤੇ ਸ਼ਾਂਤੀ ਦਾ ਮਹੱਤਵਪੂਰਨ ਸਾਧਨ ਦੱਸਦਿਆਂ ਇਸ ਨੂੰ ਹੋਰ ਮਜ਼ਬੂਤ ਕਰਨ ਦੀ ਵਕਾਲਤ ਕੀਤੀ। ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੇ ਹੱਕਾਂ ਅਤੇ ਵਿਕਾਸ ਲਈ ਸਾਰੇ ਵਰਗਾਂ ਨੂੰ ਇੱਕਜੁੱਟ ਹੋ ਕੇ ਆਵਾਜ਼ ਉਠਾਉਣੀ ਹੋਵੇਗੀ। ਉਨ੍ਹਾਂ ਕਿਸਾਨਾਂ, ਵਪਾਰੀਆਂ ਅਤੇ ਨੌਜਵਾਨਾਂ ਨਾਲ ਜੁੜੇ ਮੁੱਦਿਆਂ 'ਤੇ ਸਰਕਾਰ ਤੋਂ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਮੰਗ ਕਰਦਿਆਂ ਕਿਹਾ ਕਿ ਪਾਰਟੀ ਪੰਜਾਬ ਦੇ ਹਿੱਤਾਂ ਦੀ ਰੱਖਿਆ ਲਈ ਲਗਾਤਾਰ ਸੰਘਰਸ਼ ਕਰਦੀ ਰਹੇਗੀ। ਇਸ ਦੌਰਾਨ ਰਣਧੀਰ ਸਿੰਘ ਰੱਖੜਾ ਅਤੇ ਚਰਨਜੀਤ ਸਿੰਘ ਮਵੀ ਨੇ ਵੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਦੀਆਂ ਨੀਤੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ ਦੇ ਵਿਕਾਸ, ਸਮਾਜਿਕ ਸਦਭਾਵਨਾ ਅਤੇ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਲਗਾਤਾਰ ਲੋਕਾਂ ਵਿੱਚ ਕੰਮ ਕਰਦੀ ਰਹੇਗੀ। ਸੰਮੇਲਨ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਸਮਰਥਕ ਹਾਜ਼ਰ ਸਨ।

Advertisement
×