ਰਵੇਲ ਸਿੰਘ ਭਿੰਡਰ
ਪਟਿਆਲਾ, 29 ਜੂਨ
ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਵੈੱਲਫੇਅਰ ਫੈਡਰੇਸ਼ਨ, ਪੀ.ਐੱਸ.ਪੀ.ਸੀ.ਐੱਲ/ ਪੀ.ਐੱਸ.ਟੀ.ਸੀ.ਐੱਲ ਨੇ ਅੱਜ ਲਗਾਤਾਰ 24ਵੇਂ ਦਿਨ ਮੁੱਖ ਦਫ਼ਤਰ ਪੀ.ਐੱਸ.ਪੀ.ਸੀ.ਐੱਲ ਦੇ ਸਾਹਮਣੇ ਰਾਹਗੀਰਾਂ ਦੀਆਂ ਜੁੱਤੀਆਂ ਪਾਲਿਸ਼ ਕਰ ਕੇ ਰੋੋਸ ਪ੍ਰਦਰਸ਼ਨ ਕੀਤਾ।
ਅੱਜ ਦੇ ਰੋੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕੈਂਥ ਨੇ ਦੱਸਿਆ ਕਿ ਪਾਵਰ ਕਾਰਪੋੋਰੇਸ਼ਨ ਵੱਲੋੋ ਸ਼ਰ੍ਹੇਆਮ ਪੰਜਾਬ ਸਰਕਾਰ ਦੀ ਰਾਖਵਾਂਕਰਨ ਨੀਤੀ ਦੀ ਉਲੰਘਣਾ ਕੀਤੀ ਜਾ ਰਹੀ ਹੈ ਅਤੇ ਅਨੁਸੂਚਿਤ ਜਾਤੀ ਵਰਗ ਦੇ ਕਰਮਚਾਰੀਆਂ ਦਾ ਬਣਦਾ ਹੱਕ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਪਾਵਰ ਕਾਰਪੋੋਰੇਸ਼ਨ ਮੈਨੇਜਮੈਂਟ ਤੋੋਂ ਮੰਗ ਕੀਤੀ ਕਿ ਪਿਛਲੇ ਸਮੇਂ ਦੌਰਾਨ ਅਨੁਸੂਚਿਤ ਜਾਤੀ ਵਰਗ ਦੇ ਕਰਮਚਾਰੀਆਂ ਦੀਆਂ ਗ਼ਲਤ ਢੰਗ ਨਾਲ ਸੋੋਧੀਆਂ ਗਈਆਂ ਸੀਨੀਆਰਤਾ ਸੂਚੀਆਂ ਨੂੰ ਰੱਦ ਕਰ ਕੇ ਅਨੁਸੂਚਿਤ ਜਾਤੀ ਵਰਗ ਦੇ ਕਰਮਚਾਰੀਆਂ ਨਾਲ ਇਨਸਾਫ਼ ਕੀਤਾ ਜਾਵੇ। ਆਗੂਆਂ ਇਹ ਵੀ ਆਖਿਆ ਕਿ ਜੇ ਸਰਕਾਰ ਵੱਲੋਂ ਇਸੇ ਤਰ੍ਹਾਂ ਰਾਖਵਾਂਕਰਨ ਨੀਤੀ ਦੀ ਉਲੰਘਣਾ ਕੀਤੀ ਜਾਂਦੀ ਰਹੀ ਤਾਂ ਆਉਣ ਵਾਲੇ ਸਮੇਂ ਵਿੱਚ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਲੋਕਾਂ ਨੂੰ ਜੁੱਤੀਆਂ ਪਾਲਿਸ਼ ਕਰਨੀਆਂ ਹੀ ਪੈਣਗੀਆਂ। ਇਸ ਮੌਕੇ ਸੂਬਾ ਸਕੱਤਰ ਜਨਰਲ ਹਰਬੰਸ ਸਿੰਘ ਗੁਰੂ, ਸੀਨੀਅਰ ਮੀਤ ਪ੍ਰਧਾਨ ਰਾਜ ਕੁਮਾਰ ਅਤੇ ਪਵਿੱਤਰ ਸਿੰਘ ਨੌਲੱਖਾ ਨੇ ਵੀ ਸੰਬੋਧਨ ਕੀਤਾ। ਧਰਨੇ ਵਿੱਚ ਅਰੁਣ ਕੁਮਾਰ, ਨਰਿੰਦਰ ਸਿੰਘ, ਵਰਿੰਦਰ ਸਿੰਘ ਨੇ ਸ਼ਮੂਲੀਅਤ ਕੀਤੀ।