ਸੁਨਾਮ ਊਧਮ ਸਿੰਘ ਵਾਲਾ: ਸੁਨਾਮ ਸ਼ਹਿਰ ਨੇੜੇ ਬੰਦਾ ਪੱਤੀ ਵਿੱਚ ਪਲਾਟਾਂ ਦੀ ਪ੍ਰਾਪਤੀ ਲਈ ਮਜ਼ਦੂਰ ਭਾਈਚਾਰੇ ਵੱਲੋਂ ਅੱਜ ਰੈਲੀ ਕੀਤੀ ਗਈ। ਜਥੇਬੰਦੀ ਦੇ ਸੂਬਾ ਸਕੱਤਰ ਧਰਮਪਾਲ ਸਿੰਘ ਅਤੇ ਜ਼ਿਲ੍ਹਾ ਆਗੂ ਜਗਦੀਪ ਸਿੰਘ ਕਾਲਾ ਨੇ ਕਿਹਾ ਕਿ ਸੂਬੇ ਦੀਆਂ ਸਰਕਾਰਾਂ ਵੱਲੋਂ ਮਜ਼ਦੂਰਾਂ ਨੂੰ ਪਲਾਟ ਦੇਣ ਦੇ ਕੀਤੇ ਗਏ ਵਾਅਦੇ ਕੇਵਲ ਕਾਗ਼ਜ਼ਾਂ ਦਾ ਸ਼ਿੰਗਾਰ ਬਣ ਕੇ ਰਹਿ ਗਏ ਹਨ। -ਪੱਤਰ ਪ੍ਰੇਰਕ