ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਾਲਜ ਵਿੱਚ ਡਿਜੀਟਲ ਮਾਰਕੀਟਿੰਗ ਬਾਰੇ ਵਰਕਸ਼ਾਪ

ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿੱਚ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਦੀ ਅਗਵਾਈ ਹੇਠ ਸੋਲੀਟੇਅਰ ਇਨਫੋਸਿਸ ਪ੍ਰਾਈਵੇਟ ਲਿਮਟਿਡ ਵੱਲੋਂ ਡਿਜੀਟਲ ਮਾਰਕੀਟਿੰਗ ਬਾਰੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ। ਇਸ ਮੌਕੇ ਮੁੱਖ ਮਹਿਮਾਨ ਹਰਮਨਜੋਤ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਦਾ ਸਵਾਗਤ ਕਰਦਿਆਂ ਇੰਚਾਰਜ ਡਾ. ਮਨਪ੍ਰੀਤ...
Advertisement
ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿੱਚ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਦੀ ਅਗਵਾਈ ਹੇਠ ਸੋਲੀਟੇਅਰ ਇਨਫੋਸਿਸ ਪ੍ਰਾਈਵੇਟ ਲਿਮਟਿਡ ਵੱਲੋਂ ਡਿਜੀਟਲ ਮਾਰਕੀਟਿੰਗ ਬਾਰੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ। ਇਸ ਮੌਕੇ ਮੁੱਖ ਮਹਿਮਾਨ ਹਰਮਨਜੋਤ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਦਾ ਸਵਾਗਤ ਕਰਦਿਆਂ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਨੇ ਕਿਹਾ ਕਿ ਵਰਤਮਾਨ ਸਮੇਂ ਵਿੱਚ ਡਿਜੀਟਲ ਮਾਰਕੀਟਿੰਗ ਅਹਿਮ ਭੂਮਿਕਾ ਨਿਭਾਅ ਰਹੀ ਹੈ। ਇਸ ਲਈ ਇਹ ਵਰਕਸ਼ਾਪ ਬੀਏ, ਬੀਸੀਏ, ਬੀਬੀਏ ਅਤੇ ਬੀ.ਕਾਮ ਦੇ ਵਿਦਿਆਰਥੀਆਂ ਦੇ ਉਜਲ ਭਵਿੱਖ ਲਈ ਕਰਵਾਈ ਗਈ ਹੈ ਤਾਂ ਜੋ ਵਿਦਿਆਰਥੀ ਇਸ ਤੋਂ ਤਕਨੀਕੀ ਸਿੱਖਿਆ ਦਾ ਪੂਰਾ ਲਾਭ ਲੈ ਸਕਣ। ਅੰਮ੍ਰਿਤਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਡਿਜੀਟਲ ਮਾਰਕੀਟਿੰਗ ਦੁਆਰਾ ਮੌਜੂਦਾ ਸਮੇਂ ਦੌਰਾਨ ਆਪਣੇ ਕਾਰੋਬਾਰ ਨੂੰ ਦੂਰ-ਦੂਰ ਤੱਕ ਫੈਲਾਉਣ ਅਤੇ ਪ੍ਰਚਾਰ ਕਰਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਏ.ਆਈ. ਵੀਡਿਓ ਜਨਰੇਸ਼ਨ, ਟੈਕਸਟ ਟੂ ਵਿਡੀਓ ਟੂਲਜ਼, ਈ-ਮੇਲ ਮਾਰਕੀਟਿੰਗ ਰਚਨਾ ਅਤੇ ਆਟੋਮੇਸ਼ਨ ਆਦਿ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ। ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਸਮਾਬੱਧ ਸਵਾਲ ਪੁੱਛੇ ਗਏ ਅਤੇ ਸਰਟੀਫਿਕੇਟ ਵੀ ਦਿੱਤੇ ਗਏ। ਇਸ ਮੌਕੇ ਆਏ ਮਹਿਮਾਨਾਂ ਨੂੰ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਅਤੇ ਸਟਾਫ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਤ ਵੀ ਕੀਤਾ ਗਿਆ। ਮੰਚ ਸੰਚਾਲਨ ਦੀ ਭੂਮਿਕਾ ਪ੍ਰੋਗਰਾਮ ਕੋਆਰਡੀਨੇਟਰ ਡਾ. ਪੂਨਮ ਨੇ ਨਿਭਾਈ। ਇਸ ਮੌਕੇ ਡਾ. ਰਾਕੇਸ਼ ਕੁਮਾਰ, ਡਾ. ਨਿਸ਼ੂ ਗਰਗ, ਡਾ. ਜਯੋਤੀ ਗਰਗ, ਡਾ. ਲਵਦੀਪ ਸ਼ਰਮਾ, ਡਾ. ਤੇਜਿੰਦਰ ਪਾਲ ਸਿੰਘ ਤੇ ਡਾ. ਨਰੇਸ਼ ਕੁਮਾਰ ਬਾਤਿਸ਼ ਆਦਿ ਹਾਜ਼ਰ ਸਨ।

Advertisement
Advertisement
Show comments