ਲਿੰਗਕ ਸੰਵੇਦਨਸ਼ੀਲਤਾ ਬਾਰੇ ਵਰਕਸ਼ਾਪ
ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਨਾਰੀ ਅਧਿਐਨ ਕੇਂਦਰ ਦੇ ਸਹਿਯੋਗ ਨਾਲ ‘ਲਿੰਗਕ ਸੰਵੇਦਨਸ਼ੀਲਤਾ’ ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ। ਮੁੱਖ ਪ੍ਰਬੰਧਕ ਵਜੋਂ ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਜਵੰਤ ਕੌਰ ਪੰਜਾਬੀ ਨੇ ਭਾਰਤ ਦੇ ਇਤਿਹਾਸ ਤੋਂ ਲੈ ਕੇ ਹੁਣ ਤੱਕ ਪੁਰਸ਼ਾਂ, ਮਹਿਲਾਵਾਂ ਅਤੇ ਕਿੰਨਰਾਂ ਦੀ ਸਥਿਤੀ ਦੇ ਸੰਦਰਭ ਵਿਚ ਪ੍ਰਾਚੀਨ ਕਾਲ, ਮੱਧ ਕਾਲ ਅਤੇ ਆਧੁਨਿਕ ਕਾਲ ਦੀਆਂ ਪਰਤਾਂ ਫਰੋਲਦਿਆਂ ਕੁਝ ਕੁਪ੍ਰਥਾਵਾਂ ਦੀਆਂ ਉਦਾਹਰਨਾਂ ਰਾਹੀਂ ਵਰਕਸ਼ਾਪ ਦੀ ਸਾਰਥਕਤਾ ’ਤੇ ਚਾਨਣਾ ਪਾਇਆ।
ਸਮਾਗਮ ਦਾ ਸੰਚਾਲਨ ਡਾ. ਰਾਜਵਿੰਦਰ ਸਿੰਘ ਢੀਂਡਸਾ ਨੇ ਉਸਾਰੂ ਦਲੀਲਾਂ ਤੇ ਤਰਕਾਂ ਸਹਿਤ ਵਿਚਾਰ ਪੇਸ਼ ਕੀਤੇ। ਵਰਕਸ਼ਾਪ ਦੀ ਪ੍ਰਧਾਨਗੀ ਡਾ. ਹਰਪ੍ਰੀਤ ਕੌਰ ਨੇ ਕੀਤੀ। ਵਿਸ਼ੇਸ਼ ਬੁਲਾਰੇ ਡਾ. ਸੁਖਵਿੰਦਰ ਸਿੰਘ ਨੇ ਸਵਾਲਾਂ ਦੇ ਸਮਾਜ ਤੇ ਸੋਸ਼ਲ ਮੀਡੀਆ ’ਤੇ ਪਈ ਸਮੱਗਰੀ ਦੇ ਹਵਾਲੇ ਨਾਲ ਜਵਾਬ ਦਿੱਤੇ। ਇਸ ਮੌਕੇ ਡਾ. ਰਾਜਵਿੰਦਰ ਸਿੰਘ ਢੀਂਡਸਾ ਤੇ ਡਾ. ਰਾਜਮਹਿੰਦਰ ਕੌਰ ਨੇ ਸੰਬੋਧਨ ਕੀਤਾ। ਇਸ ਮੌਕੇ ਡਾ. ਗੁਰਮੁਖ ਸਿੰਘ, ਡਾ. ਗੁਰਸੇਵਕ ਲੰਬੀ, ਡਾ. ਗੁਰਉਪਦੇਸ਼ ਕੌਰ, ਡਾ. ਜਸਵੀਰ ਕੌਰ, ਡਾ. ਰਵਿੰਦਰ ਕੌਰ, ਡਾ. ਗੁਰਪ੍ਰੀਤ ਸਿੰਘ, ਡਾ. ਸਰਬਜੀਤ ਕੌਰ, ਡਾ. ਮਨਿੰਦਰ ਕੌਰ ਅਤੇ ਡਾ. ਗਿੰਦਰ ਸਿੰਘ ਹਾਜ਼ਰ ਸਨ।
