ਪਟਿਆਲਾ: ਇਥੇ ਸਰਕਾਰੀ ਮਹਿੰਦਰਾ ਕਾਲਜ ਦੇ ਮਨੋਵਿਗਿਆਨ ਵਿਭਾਗ ਵੱਲੋਂ ਕਾਲਜ ਦੇ ਵਿਦਿਆਰਥੀਆਂ ’ਚ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਬਾਰੇ ਮਾਨਸਿਕ ਸਿਹਤ ਭਾਸ਼ਣ ਕਰਵਾਇਆ ਗਿਆ। ਇਸ ਦੌਰਾਨ ਪੰਜਾਬ ਦੇ ਨੌਜਵਾਨਾਂ ਵਿੱਚ ਮਾਨਸਿਕ ਸਿਹਤ ਦੇ ਮੁੱਦਿਆਂ ਨੂੰ ਸਮਝਣ ਅਤੇ ਉਹਨਾਂ ਨਾਲ ਨਜਿੱਠਣ ਬਾਰੇ ਇੱਕ ਵਰਕਸ਼ਾਪ ਵੀ ਲਗਾਈ ਗਈ। ਇਸ ਮੌਕੇ ‘ਮਾਨਸਿਕ ਸਿਹਤ’ ਵਿਸ਼ੇ ’ਤੇ ਭਾਸ਼ਣ ਦਿੰਦਿਆਂ, ਮਨੋਵਿਗਿਆਨ ਵਿਭਾਗ ਦੇ ਮੁਖੀ ਡਾ. ਗੁਰਪ੍ਰੀਤ ਕੌਰ ਸੰਧੂ ਨੇ ਹਰੇਕ ਲਈ ਮਾਨਸਿਕ ਸਿਹਤ ਦੇਖਭਾਲ ਨੂੰ ਯਕੀਨੀ ਬਣਾਉਣ ਦੀ ਜ਼ਰੂਰਤ ’ਤੇ ਚਾਨਣਾ ਪਾਇਆ। ਪ੍ਰਿੰਸੀਪਲ ਡਾ. ਸਿਮਰਤ ਕੌਰ ਨੇ ਵਿਦਿਆਰਥੀਆਂ ਨੂੰ ਮਾਨਸਿਕ ਭਾਸ਼ਣਾਂ ਅਤੇ ਡਿਜੀਟਲ ਪੇਸ਼ਕਾਰੀਆਂ ਦੁਆਰਾ ਮਾਨਸਿਕ ਸਿਹਤ ਜਾਗਰੂਕਤਾ ਨੂੰ ਉਤਸ਼ਾਹਤ ਕਰਨ ਵਿੱਚ ਵਧੀਆ ਯੋਗਦਾਨ ਲਈ ਸਰਟੀਫਿਕੇਟ ਦਿੱਤੇ। ਵਰਕਸ਼ਾਪ ਦਾ ਸੰਚਾਲਨ ਮਨੁੱਖਤਾ ਅਤੇ ਸਮਾਜਿਕ ਵਿਗਿਆਨ ਵਿਭਾਗ ਆਈਆਈਟੀ ਰੋਪੜ ਵਿੱਚ ਕਮਿਉਨਿਟੀ ਮਨੋਵਿਗਿਆਨੀ ਵਜੋਂ ਕੰਮ ਕਰ ਰਹੇ ਅਮਨਦੀਪ ਸਿੰਘ ਨੇ ਕੀਤਾ। -ਖੇਤਰੀ ਪ੍ਰਤੀਨਿਧ