ਲਖੀਮਪੁਰ ਖੀਰੀ ਘਟਨਾ ਖ਼ਿਲਾਫ਼ ਲੇਖਕਾਂ ਵੱਲੋਂ ਰੋਸ ਮੁਜ਼ਾਹਰਾ

ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਦਰੜ ਕੇ ਮਾਰਨ ਦੀ ਨਿੰਦਾ ਕੀਤੀ

ਲਖੀਮਪੁਰ ਖੀਰੀ ਘਟਨਾ ਖ਼ਿਲਾਫ਼ ਲੇਖਕਾਂ ਵੱਲੋਂ ਰੋਸ ਮੁਜ਼ਾਹਰਾ

ਪਟਿਆਲਾ ਵਿਚ ਰੋਸ ਪ੍ਰਦਰਸ਼ਨ ਕਰਦੇ ਹੋਏ ਲੇਖਕ, ਬੁੱਧੀਜੀਵੀ, ਰੰਗਕਰਮੀ ਤੇ ਹੋਰ।

ਗੁਰਨਾਮ ਸਿੰਘ ਅਕੀਦਾ

ਪਟਿਆਲਾ, 16 ਅਕਤੂਬਰ

ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਦੇ ਸੱਦੇ ’ਤੇ ਲੇਖਕਾਂ, ਬੁੱਧੀਜੀਵੀਆਂ, ਰੰਗਕਰਮੀਆਂ ਤੇ ਇਨਸਾਫ਼ ਪਸੰਦ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਦੌਰਾਨ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੇ ਕਤਲੇਆਮ ਅਤੇ ਜੰਮੂ ਕਸ਼ਮੀਰ ਵਿੱਚ ਅਧਿਆਪਕਾਂ ਦੀਆਂ ਹੱਤਿਆਵਾਂ ਦੇ ਵਿਰੋਧ ਵਿੱਚ ਜ਼ੋਰਦਾਰ ਅਵਾਜ਼ ਬੁਲੰਦ ਕੀਤੀ ਗਈ। ਪ੍ਰਦਰਸ਼ਨ ਦੀ ਅਗਵਾਈ ਐਡਵੋਕੇਟ ਗੁਰਦਰਸ਼ਨ ਸਿੰਘ ਗੁਸੀਲ ਅਤੇ ਸ਼ਾਇਰ ਬਲਬੀਰ ਜਲਾਲਾਬਾਦੀ ਨੇ ਕੀਤੀ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਡਾ. ਅਰਵਿੰਦਰ ਕੌਰ ਕਾਕੜਾ ਅਤੇ ਡਾ. ਲਕਸ਼ਮੀ ਨਰਾਇਣ ਭੀਖੀ ਨੇ ਕਿਹਾ ਕਿ ਸ਼ਾਂਤਮਈ ਧਰਨਿਆਂ ਤੋਂ ਵਾਪਸ ਆਉਂਦੇ ਕਿਸਾਨਾਂ ਨੂੰ ਗੱਡੀਆਂ ਹੇਠ ਦਰੜ ਕੇ ਦਰਿੰਦਿਆਂ ਨੇ ਜੋ ਅਣਮਨੁੱਖੀ ਕਾਰਾ ਅਤੇ ਲੋਕਤੰਤਰ ਦਾ ਘਾਣ ਕੀਤਾ ਹੈ ਉਸ ਦੀ ਨਿੰਦਾ ਕੀਤੀ ਜਾਂਦੀ ਹੈ। ਜੰਮੂ ਕਸ਼ਮੀਰ ਵਿੱਚ ਘੱਟ ਗਿਣਤੀ ਲੋਕਾਂ ਦੀਆਂ ਹੋਈਆਂ ਹੱਤਿਆਵਾਂ ਦੀ ਨਿਖੇਧੀ ਕੀਤੀ ਗਈ।

ਇਸ ਮੌਕੇ ਜੋਗਾ ਸਿੰਘ ਧਨੌਲਾ, ਗੁਰਨੇਕ ਸਿੰਘ ਭੱਟੀ, ਹਰਜੀਤ ਕੈਂਥ, ਜਸਵਿੰਦਰ ਖਾਰਾ, ਇੰਸ: ਸੁਖਵਿੰਦਰ ਸਿੰਘ (ਪ੍ਰਧਾਨ), ਕੁਲਵੰਤ ਸੈਕੋਕੇ, ਬਲਵਿੰਦਰ ਭੱਟੀ, ਤਰਸਇੰਦਰ ਸੋਨੀ, ਇੰਸ. ਨਿਰਮਲ ਸਿੰਘ ਸੇਖੋਂ ਨੇ ਵੀ ਸੰਬੋਧਨ ਕੀਤਾ। ਧਰਨੇ ਵਿੱਚ ਗਿਆਨਦੀਪ ਸਾਹਿਤ ਸਾਧਨਾ ਮੰਚ, ਤ੍ਰਿਵੇਣੀ ਸਾਹਿਤ ਪ੍ਰੀਸ਼ਦ, ਥੀਏਟਰ ਫੋਰਮ ਪਟਿਆਲਾ, ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ, ਗਿਆਨੀ ਦਿੱਤ ਸਿੰਘ ਚੇਤਨਾ ਮੰਚ ਅਤੇ ਅਦਾਰਾ ਪਰਵਾਜ਼ ਦੇ ਚੋਣਵੇਂ ਅਹੁਦੇਦਾਰਾਂ ਵਿਚੋਂ ਕੈਪਟਨ ਚਮਕੌਰ ਸਿੰਘ ਚਹਿਲ, ਤਰਲੋਕ ਢਿੱਲੋਂ, ਗੁਰਚਰਨ ਸਿੰਘ, ਕ੍ਰਿਸ਼ਨ ਧੀਮਾਨ, ਸ਼ਾਮ ਸਿੰਘ, ਸਤੀਸ਼ ਵਿਦਰੋਹੀ, ਕਰਨੈਲ ਸਿੰਘ, ਦਲੀਪ ਸਿੰਘ ਨਿਰਮਾਣ, ਗੋਪਾਲ ਸ਼ਰਮਾ, ਚਰਨ ਬੰਬੀਹਾ ਭਾਈ, ਭਾਨੂੰ ਗੋਸਵਾਮੀ, ਸੰਤੋਸ਼ ਸੰਧੀਰ ਤੇ ਬਲਦੇਵ ਸਿੰਘ ਬਿੰਦਰਾ ਨੇ ਹੱਤਿਆਵਾਂ ਦੇ ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਰੱਖੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਮੁੱਖ ਖ਼ਬਰਾਂ

ਖੇਤੀ ਕਾਨੂੰਨ ਵਾਪਸੀ ਬਿੱਲ ਅੱਜ ਹੋਵੇਗਾ ਪੇਸ਼

ਖੇਤੀ ਕਾਨੂੰਨ ਵਾਪਸੀ ਬਿੱਲ ਅੱਜ ਹੋਵੇਗਾ ਪੇਸ਼

ਵਿਰੋਧੀ ਧਿਰ ਨੇ ਐੱਮਐੱਸਪੀ ਬਾਰੇ ਕਾਨੂੰਨ ਬਣਾਉਣ ਦੀ ਕੀਤੀ ਮੰਗ

ਓਮੀਕਰੋਨ ਦੇ ਸੰਭਾਵੀ ਖਤਰੇ ਤੋਂ ਰਾਜਾਂ ਨੂੰ ਚੌਕਸ ਕੀਤਾ

ਓਮੀਕਰੋਨ ਦੇ ਸੰਭਾਵੀ ਖਤਰੇ ਤੋਂ ਰਾਜਾਂ ਨੂੰ ਚੌਕਸ ਕੀਤਾ

ਸਿਹਤ ਮੰਤਰਾਲੇ ਵੱਲੋਂ ਵਿਦੇਸ਼ ਤੋਂ ਆਉਣ ਵਾਲੇ ਮੁਸਾਫ਼ਰਾਂ ਲਈ ਨਵੇਂ ਦਿਸ਼ਾ...

ਮੁੰਬਈ ਮਹਾਪੰਚਾਿੲਤ: ਕਿਸਾਨਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਦੀ ਮੰਗ

ਮੁੰਬਈ ਮਹਾਪੰਚਾਿੲਤ: ਕਿਸਾਨਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਦੀ ਮੰਗ

ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਐੱਮਐੱਸਪੀ ਅਤੇ ਹੋਰ ਮੰਗਾਂ ਮੰਨਣ ਲ...

ਐੱਸਟੀਐੱਫ ਦੀ ਰਿਪੋਰਟ ’ਤੇ ਫੌਰੀ ਕਾਰਵਾਈ ਹੋਵੇ: ਸਿੱਧੂ

ਐੱਸਟੀਐੱਫ ਦੀ ਰਿਪੋਰਟ ’ਤੇ ਫੌਰੀ ਕਾਰਵਾਈ ਹੋਵੇ: ਸਿੱਧੂ

* ਪਾਰਟੀ ਪ੍ਰਧਾਨ ਦਾ ਚੰਨੀ ਸਰਕਾਰ ਨੂੰ ਮੁੜ ਹਲੂਣਾ

ਸ਼ਹਿਰ

View All