ਸਰਬਜੀਤ ਸਿੰਘ ਭੰਗੂ
ਪਟਿਆਲਾ, 5 ਜੂਨ
ਮਨਦੀਪ ਸਿੰਘ ਵਾਸੀ ਦੁਲੜ ਨੂੰ ਗੋਲੀਆਂ ਮਾਰ ਕੇ ਉਸ ਦੀ ਬ੍ਰੇਜਾ ਕਾਰ ਖੋਹਣ ਵਾਲੇ ਮੁਲਜ਼ਮ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਗੁਰੀ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮ ਕੋਲੋਂ ਖੋਹੀ ਕਾਰ ਅਤੇ ਪਿਸਤੌਲ ਬਰਾਮਦ ਕੀਤਾ ਹੈ ਜਦੋਂ ਕਿ ਘਟਨਾ ਵੇਲੇ ਵਰਤਿਆ ਪਿਸਤੌਲ ਬਰਾਮਦ ਕਰਨਾ ਅਜੇ ਬਾਕੀ ਹੈ। ਪਟਿਆਲਾ ਦੇ ਐਸਐਸਪੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮੁਲਜ਼ਮ ਨੂੰ ਪਿਸਤੌਲ ਹੈਪੀ ਨਾਂ ਦੇ ਨੌਜਵਾਨ ਨੇ ਦਿੱਤਾ ਸੀ ਤੇ ਕਾਰ ਖੋਹਣ ਲਈ ਗੁਰਵਿੰਦਰ ਸਿੰਘ ਗੁਰੀ ਨੇ ਕਿਹਾ ਸੀ ਜੋ ਅੰਬਾਲਾ ਜੇਲ੍ਹ ਵਿੱਚ ਬੰਦ ਹੈੇ।