ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਕਾਲੀ ਦਲ ਤੇ ‘ਆਪ’ ਛੱਡ ਕੇ ਨੌਜਵਾਨ ਕਾਂਗਰਸ ’ਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਸਥਾਨਕ ਦਾਦਾ ਚੌਹਾਨ ਕਲੋਨੀ ਦੇ ਦਰਜਨਾਂ ਨੌਜਵਾਨ ਕਾਂਗਰਸ ਆਗੂ ਹਰਪ੍ਰੀਤ ਸਿੰਘ ਬਸੰਤਪੁਰਾ ਦੀ ਅਗਵਾਈ ਹੇਠ ਕਾਂਗਰਸ ’ਚ ਸ਼ਾਮਲ ਹੋ ਗਏ। ਕਾਂਗਰਸ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਾਂਗਰਸ ਪਾਰਟੀ ਦੇ...
Advertisement
ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਸਥਾਨਕ ਦਾਦਾ ਚੌਹਾਨ ਕਲੋਨੀ ਦੇ ਦਰਜਨਾਂ ਨੌਜਵਾਨ ਕਾਂਗਰਸ ਆਗੂ ਹਰਪ੍ਰੀਤ ਸਿੰਘ ਬਸੰਤਪੁਰਾ ਦੀ ਅਗਵਾਈ ਹੇਠ ਕਾਂਗਰਸ ’ਚ ਸ਼ਾਮਲ ਹੋ ਗਏ। ਕਾਂਗਰਸ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਾਂਗਰਸ ਪਾਰਟੀ ਦੇ ਚਿੰਨ੍ਹ ਵਾਲੇ ਪਟਕੇ ਪਾ ਕੇ ਸ਼ਾਮਲ ਹੋਏ ਨੌਜਵਾਨਾਂ ਅਸ਼ੀਸ਼ ਨਵਾਬ, ਮੋਨੂ ਕੁਮਾਰ ਬਸੰਤਪੁਰਾ, ਗੁਰਸੇਵਕ ਸਿੰਘ, ਕੁਲਵੀਰ ਸਿੰਘ, ਗੁਰਜੰਟ ਸਿੰਘ, ਕਸ਼ਮੀਰ ਸਿੰਘ, ਹੁਸਨ, ਗੁਰਚਰਨ ਸਿੰਘ ਗੁਰੂ, ਯੁਵਰਾਜ, ਵਿੱਕੀ ਰਾਣਾ ਤੇ ਰੋਹਿਤ ਕੁਮਾਰ ਦਾ ਸਵਾਗਤ ਕੀਤਾ। ਇਸ ਮੌਕੇ ਵਿਧਾਇਕ ਕੰਬੋਜ ਨੇ ਕਿਹਾ ਕਿ ‘ਆਪ’ ਅਤੇ ਅਕਾਲੀ ਦਲ ਦੀਆਂ ਨੀਤੀਆਂ ਤੋਂ ਤੰਗ ਆ ਕੇ ਨੌਜਵਾਨਾ ਨੇ ਇਨ੍ਹਾਂ ਪਾਰਟੀਆਂ ਤੋਂ ਕਿਨਾਰਾ ਕਰਦਿਆਂ ਕਾਂਗਰਸ ਵਿਚ ਸ਼ਾਮਲ ਹੋਣ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਇਕ ਅਨੁਸ਼ਾਸਿਤ ਪਾਰਟੀ ਹੈ ਅਤੇ ਉਹ ਆਪਣੇ ਵਰਕਰਾਂ ਦਾ ਬਹੁਤ ਮਾਣ ਸਤਿਕਾਰ ਕਰਦੀ ਹੈ। ਇਸ ਮੌਕੇ ਬਲਾਕ ਕਾਂਗਰਸ ਦੇ ਦਿਹਾਤੀ ਪ੍ਰਧਾਨ ਬਲਦੇਵ ਸਿੰਘ ਗੱਦੋਮਾਜਰਾ, ਮਲਕੀਤ ਸਿੰਘ ਉਪਲਹੇੜੀ, ਲਖਮੀਰ ਸਿੰਘ ਲੱਖਾ ਸੋਟੀ, ਗੁਰਪ੍ਰੀਤ ਸਿੰਘ ਜੁੰਡਲੀ, ਸੁਰਿੰਦਰ ਸਿੰਘ ਰੌਮੀ ਕੰਬੋਜ, ਚੇਅਰਮੈਨ ਜਸਬੀਰ ਸਿੰਘ ਜੱਸੀ ਤੇ ਨਵਦੀਪ ਸਿੰਘ ਨਵੀਂ ਨਲਾਸ ਸਮੇਤ ਹੋਰ ਹਾਜ਼ਰ ਸਨ।

Advertisement
Advertisement