DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨੌਜਵਾਨ ਰੰਗਲਾ ਪੰਜਾਬ ਦੇ ਅਸਲ ਬ੍ਰਾਂਡ ਅੰਬੈਸਡਰ ਕਰਾਰ

ਪੰਜਾਬ ਦੇ ਨੌਜਵਾਨਾਂ ਨੂੰ ਦੇਸ਼ ਦਾ ਸਰਮਾਇਆ ਗਰਦਾਨਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦਾ ਨੌਜਵਾਨ ਵਰਗ ਰੰਗਲਾ ਪੰਜਾਬ ਦੇ ਅਸਲ ਬ੍ਰਾਂਡ ਅੰਬੈਸਡਰ ਵੀ ਹਨ। ਉਹ ਅੱਜ ਇਥੇ ਸਰਹਿੰਦ ਰੋਡ ’ਤੇ ਸਥਿਤ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਕੌਮੀ...

  • fb
  • twitter
  • whatsapp
  • whatsapp
featured-img featured-img
ਕਾਨਵੋਕੇਸ਼ਨ ਨੂੰ ਸੰਬੋਧਨ ਕਰਦੇ ਹੋਏ ਸਿਹਤ ਮੰਤਰੀ ਡਾ. ਬਲਬੀਰ ਸਿੰਘ। ‘
Advertisement

ਪੰਜਾਬ ਦੇ ਨੌਜਵਾਨਾਂ ਨੂੰ ਦੇਸ਼ ਦਾ ਸਰਮਾਇਆ ਗਰਦਾਨਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦਾ ਨੌਜਵਾਨ ਵਰਗ ਰੰਗਲਾ ਪੰਜਾਬ ਦੇ ਅਸਲ ਬ੍ਰਾਂਡ ਅੰਬੈਸਡਰ ਵੀ ਹਨ। ਉਹ ਅੱਜ ਇਥੇ ਸਰਹਿੰਦ ਰੋਡ ’ਤੇ ਸਥਿਤ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਤਰਸੇਮ ਸੈਣੀ ਦੀ ਮਲਕੀਅਤ ਵਾਲੇ ਏਸ਼ੀਅਨ ਗਰੁੱਪ ਆਫ ਕਾਲਜਿਜ਼ ਵੱਲੋਂ ਕਰਵਾਏ ਕਾਨਵੋਕੇਸ਼ਨ ਅਤੇ ਐਲੂਮਨੀ ਮੀਟ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਹੋਏ ਸਨ। ਇਸ ਦੌਰਾਨ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਵੀ ਸੀ ਡਾ. ਪੁਸ਼ਪਿੰਦਰ ਗਿੱਲ ਵੀ ਸ਼ਾਮਲ ਹੋਏ।

ਡਿਗਰੀਆਂ ਪ੍ਰਦਾਨ ਕਰਨ ਮੌਕੇ ਸਿਹਤ ਮੰਤਰੀ ਨੇ ਕਿਹਾ ਕਿ ਨੌਜਵਾਨ ਆਪਣੀ ਕਾਬਲੀਅਤ, ਮਿਹਨਤ ਅਤੇ ਲਗਨ ਨਾਲ ਪੰਜਾਬ ਦਾ ਰੋਸ਼ਨ ਕਰਨ ਸਣੇ ਤਰੱਕੀ ਦੇ ਨਵੇਂ ਮਿਆਰ ਸਥਾਪਿਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਐਲੂਮਨੀ ਮੀਟ ਦੌਰਾਨ ਮੰਤਰੀ ਨੇ ਪੁਰਾਣੇ ਵਿਦਿਆਰਥੀਆਂ ਨਾਲ ਮੁਲਾਕਾਤ ਸਬੰਧੀ ਕਿਹਾ ਕਿ ਕਾਲਜ ਦੇ ਪੁਰਾਣੇ ਵਿਦਿਆਰਥੀ ਸੰਸਥਾ ਲਈ ਪ੍ਰੇਰਣਾ ਦਾ ਸਰੋਤ ਹਨ ਅਤੇ ਉਨ੍ਹਾਂ ਦੀ ਸਫਲਤਾ ਮੌਜੂਦਾ ਵਿਦਿਆਰਥੀਆਂ ਲਈ ਮਾਰਗਦਰਸ਼ਕ ਸਾਬਤ ਹੁੰਦੀ ਹੈ।

Advertisement

ਸਮਾਰੋਹ ਵਿੱਚ ਕਾਲਜ ਦੇ ਚੇਅਰਮੈਨ ਤਰਸੇਮ ਸੈਣੀ ਨੇ ਸਿਹਤ ਮੰਤਰੀ ਦਾ ਸਨਮਾਨ ਕੀਤਾ ਤੇ ਕਾਲਜ ਪ੍ਰਬੰਧਕਾਂ ਨੇ ਸੰਸਥਾ ਦੀਆਂ ਉਪਲਬਧੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪੰਜਾਬ ਆੜ੍ਹਤੀਆ ਐਸੋਸੀਏਸ਼ਨ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਸਤਵਿੰਦਰ ਸੈਣ, ਹਰਭਿੰਦਰ ਸਿੰਘ, ਸ਼ਿੰਗਾਰ ਸਿੰਘ, ਪ੍ਰਿੰਸੀਪਲ ਡਾ.ਮੀਨੂ ਸਿੰਘ , ਡਾ. ਕੁਮਕੁਮ ਬਜਾਜ , ਡਾ.ਪਾਬਲਾ ਅਤੇ ਡਾ.ਐਮ ਐਸ ਸੈਣੀ ਮੌਜੂਦ ਸਨ।

Advertisement

Advertisement
×