ਖੇਤਰੀ ਪ੍ਰਤੀਨਿਧ
ਪਟਿਆਲਾ, 18 ਮਈ
ਕੇਂਦਰੀ ਜੇਲ੍ਹ ਪਟਿਆਲਾ ਦੀ ਕੰਧ ਉਪਰੋਂ ਪੈਕੇਟ ਸੁੱਟਦਾ ਨੌਜਵਾਨ ਪੁਲੀਸ ਨੇ ਕਾਬੂ ਕਰ ਲਿਆ ਹੈ। ਇਹ ਨੌਜਵਾਨ ਜਦੋਂ ਪੈਕੇਟ ਸੁੱਟ ਰਿਹਾ ਸੀ ਤਾਂ ਘਾਤ ਲਾ ਕੇ ਬੈਠੇ ਜੇਲ੍ਹ ਮੁਲਾਜ਼ਮ ਉਸ ਦੇ ਪਿੱਛੇ ਭੱਜੇ ਤਾਂ ਉਹ ਸਕੂਟਰੀ ’ਤੇ ਫਰਾਰ ਹੋ ਗਿਆ। ਪਰ ਪੀਸੀਆਰ ਦੇ ਮੁਲਾਜ਼ਮਾਂ ਦੀ ਮਦਦ ਨਾਲ਼ ਉਸ ਨੂੰ ਕਾਬੂ ਕਰ ਲਿਆ। ਮੁਲਜ਼ਮ ਦੀ ਪਛਾਣ ਕਰਨ ਕਪੂਰ ਪੁੱਤਰ ਸ਼ਵਿੰਦਰ ਸਿੰਘ ਵਾਸੀ ਪਟਿਆਲਾ ਵਜੋਂ ਹੋਈ ਹੈ। ਐਡੀਸ਼ਨਲ ਜੇਲ੍ਹ ਸੁਪਰਡੈਂਟ ਗੁਰਚਰਨ ਧਾਲ਼ੀਵਾਲ ਦਾ ਕਹਿਣਾ ਸੀ ਕਿ ਉਸ ਵੱਲੋਂ ਜੇਲ੍ਹ ਦੇ ਅੰਦਰ ਸੁੱਟੇ ਗਏ ਦੋ ਪੈਕੇਟਾਂ ਵਿਚੋਂ ਜਰਦੇ ਦੀਆਂ 48 ਪੁੜੀਆਂ ਬਰਾਮਦ ਹੋਈਆਂ ਹਨ। ਮੁਲਜ਼ਮ ਖਿਲਾਫ਼ ਥਾਣਾ ਤ੍ਰਿਪੜੀ ਵਿੱਚ ਕੇਸ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਗਈ ਹੈ।