ਪ੍ਰਾਚੀਨ ਕਾਲੀ ਮਾਤਾ ਮੰਦਰ ’ਚ ਬੇਅਦਬੀ ਦੇ ਦੋਸ਼ ਹੇਠ ਨੌਜਵਾਨ ਗ੍ਰਿਫ਼ਤਾਰ

ਪ੍ਰਾਚੀਨ ਕਾਲੀ ਮਾਤਾ ਮੰਦਰ ’ਚ ਬੇਅਦਬੀ ਦੇ ਦੋਸ਼ ਹੇਠ ਨੌਜਵਾਨ ਗ੍ਰਿਫ਼ਤਾਰ

ਸਰਬਜੀਤ ਸਿੰਘ ਭੰਗੂ

ਪਟਿਆਲਾ, 24 ਜਨਵਰੀ

ਇੱਥੇ ਸਥਿਤ ਪ੍ਰਾਚੀਨ ਕਾਲੀ ਮਾਤਾ ਮੰਦਰ ’ਚ ਅੱਜ ਬੇਅਦਬੀ ਦੇ ਦੋਸ਼ ਹੇਠ ਪੁਲੀਸ ਨੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨਸੁਾਰ 35 ਕੁ ਸਾਲਾਂ ਦਾ ਇੱਕ ਨੌਜਵਾਨ ਗੋਲਕ ’ਤੇ ਪੈਰ ਰੱਖ ਕੇ ਕਾਲੀ ਮਾਤਾ ਦੀ ਮੂਰਤੀ ਅੱਗੇ ਸੁਰੱਖਿਅਤ ਘੇਰੇ ’ਚ ਜਾ ਵੜਿਆ ਅਤੇ ਮੂਰਤੀ ਨੂੰ ਹੱਥ ਲਾਉਣ ਲੱਗਿਆ| ਨੇੜੇ ਬੈਠੇ ਇਕ ਪੁਜਾਰੀ ਨੇ ਉਸ ਨੂੰ ਤੁਰੰਤ ਕਾਬੂ ਕਰ ਲਿਆ। ਮਗਰੋਂ ਹੋਰ ਸ਼ਰਧਾਲੂਆਂ ਤੇ ਸੇਵਾਦਾਰਾਂ ਦੀ ਮਦਦ ਨਾਲ ਉਸ ਨੂੰ ਪੁਲੀਸ ਹਵਾਲੇ ਕਰ ਦਿੱਤਾ ਗਿਆ।

ਘਟਨਾ ਦਾ ਪਤਾ ਲੱਗਣ ’ਤੇ ਪੁਲੀਸ ਅਧਿਕਾਰੀਆਂ ਸਮੇਤ ਹਿੰਦੂ ਆਗੂ ਮੰਦਰ ’ਚ ਇਕੱਤਰ ਹੋ ਗਏ। ਭਾਜਪਾ ਦੇ ਸ਼ਹਿਰੀ ਪ੍ਰਧਾਨ ਹਰਿੰਦਰ ਕੋਹਲੀ ਦੀ ਅਗਵਾਈ ਹੇਠ ਇਕੱਠੇ ਹੋਏ ਭਾਜਪਾ ਕਾਰਕੁਨਾਂ ਨੇ ਇਸ ਘਟਨਾ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਘਟਨਾ ਦੀ ਉੱਚ ਪੱਧਰੀ ਜਾਂਚ ਮੰਗੀ। ਸੂਤਰਾਂ ਮੁਤਾਬਕ ਮੁਲਜ਼ਮ ਦੀ ਪਛਾਣ ਰਾਜਦੀਪ ਸਿੰਘ ਪੁੱਤਰ ਪਰਮਜੀਤ ਸਿੰਘ ਵਜੋਂ ਹੋਈ ਹੈ। ਉਹ ਇੱਥੋਂ ਕੁਝ ਦੂਰ ਪਟਿਆਲਾ-ਦੇਵੀਗੜ੍ਹ ਮਾਰਗ ’ਤੇ ਪੈਂਦੇ ਇੱਕ ਪਿੰਡ ਦਾ ਵਸਨੀਕ ਹੈ। ਉਸ ਖ਼ਿਲਾਫ਼ ਥਾਣਾ ਕੋਤਵਾਲੀ ਵਿੱਚ ਕੇਸ ਦਰਜ ਕੀਤਾ ਗਿਆ ਹੈ, ਜਿਸ ਦੇ ਤਫਤੀਸ਼ੀ ਅਫਸਰ ਇੰਸਪੈਕਟਰ ਬਿਕਰਮ ਸਿੰਘ ਬਰਾੜ ਹਨ। ਇਸੇ ਦੌਰਾਨ ਸ਼ਿਵ ਸੈਨਾ ਦੇ ਆਗੂਆਂ ਪਵਨ ਗੁਪਤ ਤੇ ਹਰੀਸ਼ ਸਿੰਗਲਾ ਸਮੇਤ ਹਿੰਦੂ ਸੁਰੱਖਿਆ ਸਮਿਤੀ ਦੇ ਆਗੂ ਰਾਜੇਸ਼ ਕੇਹਰ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਸੰਸਦ ਮੈਂਬਰ ਪਰਨੀਤ ਕੌਰ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ, ਅਕਾਲੀ ਉਮੀਦਵਾਰ ਹਰਪਾਲ ਜਨੇਜਾ ਸਮੇਤ ਕਈ ਹੋਰ ਸਿਆਸੀ ਆਗੂਆਂ ਨੇ ਵੀ ਇਸ ਘਟਨਾ ’ਤੇ ਚਿੰਤਾ ਜ਼ਾਹਿਰ ਕੀਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All