ਖੇਤਰੀ ਪ੍ਰਤੀਨਿਧ
ਪਟਿਆਲਾ, 5 ਅਕਤੂਬਰ
ਪੁਲੀਸ ਨੇ ਮੋਟਰਸਾਈਕਲ ਸਵਾਰ ਕੋਲੋਂ 5450 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਡੀਐੱਸਪੀ ਸਿਟੀ-2 ਜਸਵਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਗੁਰਧਿਆਨ ਸਿੰਘ ਪੁੱਤਰ ਬਲਕਾਰ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਸਹਾਇਕ ਥਾਣੇਦਾਰ ਜਸਪਾਲ ਸਿੰਘ ਦੀ ਅਗਵਾਈ ਹੇਠ ਟੀਮ ਨੇ ਗਸ਼ਤ ਦੌਰਾਨ ਪਿੰਡ ਕਾਲਵਾ ਨੇੜਿਓਂ ਮੋਟਰਸਾਈਕਲ ਸਵਾਰ ਵਿਅਕਤੀ ਦੀ ਤਲਾਸ਼ੀ ਤਾਂ ਉਸ ਕੋਲੋਂ 5450 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਥਾਣਾ ਅਨਾਜ ਮੰਡੀ ਪਟਿਆਲਾ ਵਿੱਚ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਗਈ ਹੈ।