ਪੁਲੀਸ ਕਾਰਵਾਈ ਤੋਂ ਤੰਗ ਆ ਕੇ ਨੌਜਵਾਨ ਵੱਲੋਂ ਖ਼ੁਦਕੁਸ਼ੀ
ਪਿੰਡ ਬੰਮਨਾ ਵਿੱਚ ਬੁੱਧਵਾਰ ਦੀ ਰਾਤ ਨੂੰ ਪੁਲੀਸ ਕਾਰਵਾਈ ਤੋਂ ਤੰਗ ਆ ਕੇ ਨੌਜਵਾਨ ਨੇ ਖੁਦਕੁਸ਼ੀ ਕਰ ਲਈ। ਗਾਜੇਵਾਸ ਪੁਲੀਸ ਨੇ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ...
ਪਿੰਡ ਬੰਮਨਾ ਵਿੱਚ ਬੁੱਧਵਾਰ ਦੀ ਰਾਤ ਨੂੰ ਪੁਲੀਸ ਕਾਰਵਾਈ ਤੋਂ ਤੰਗ ਆ ਕੇ ਨੌਜਵਾਨ ਨੇ ਖੁਦਕੁਸ਼ੀ ਕਰ ਲਈ। ਗਾਜੇਵਾਸ ਪੁਲੀਸ ਨੇ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਸਦਰ ਥਾਣਾ ਮੁਖੀ ਅਜੈ ਕੁਮਾਰ ਪਰੋਚਾ ਨੇ ਦੱਸਿਆ ਕਿ ਮ੍ਰਿਤਕ ਲਵਪ੍ਰੀਤ ਸਿੰਘ (25) ਦੇ ਪਿਤਾ ਜਗਸੀਰ ਸਿੰਘ ਵਾਸੀ ਪਿੰਡ ਬੰਮਣਾ ਵੱਲੋਂ ਦਿੱਤੀ ਸ਼ਿਕਾਇਤ ਅਨੁਸਾਰ ਉਸ ਦਾ ਪੁੱਤਰ ਕੁਝ ਦਿਨ ਪਹਿਲਾਂ ਜ਼ਮਾਨਤ ’ਤੇ ਜੇਲ੍ਹ ਤੋਂ ਆਇਆ ਸੀ। ਉਸ ਨੂੰ ਕੋਈ ਪੁਲੀਸ ਵਾਲਾ ਨਾਜਾਇਜ਼ ਪ੍ਰੇਸ਼ਾਨ ਕਰ ਰਿਹਾ ਸੀ ਜਿਸ ਤੋਂ ਦੁਖੀ ਹੋ ਕੇ ਉਸ ਨੇ ਕਮਰੇ ਵਿੱਚ ਫਾਹਾ ਲੈ ਲਿਆ। ਉਨ੍ਹਾਂ ਪੁਲੀਸ ਮੁਲਾਜ਼ਮ ਤੇ ਦੋਸ਼ ਲਗਾਉਂਦਿਆਂ ਦੱਸਿਆ ਕਿ ਉਸ ਦਾ ਪੁੱਤਰ ਨਾ ਤਾਂ ਨਸ਼ਾ ਕਰਦਾ ਸੀ ਅਤੇ ਨਾ ਹੀ ਵੇਚਦਾ ਸੀ, ਪਰ ਪੁਲੀਸ ਕਰਮਚਾਰੀ ਉਸ ’ਤੇ ਨਸ਼ੇ ਦਾ ਨਜਾਇਜ਼ ਪਰਚਾ ਪਾਉਣ ਦੀਆਂ ਧਮਕੀਆਂ ਦੇ ਕੇ ਉਸ ਨੂੰ ਪ੍ਰੇਸ਼ਾਨ ਕਰ ਰਿਹਾ ਸੀ। ਡੀ ਐੱਸ ਪੀ ਫਤਹਿ ਸਿੰਘ ਬਰਾੜ ਨੇ ਦੱਸਿਆ ਕਿ ਮ੍ਰਿਤਕ ਖ਼ਿਲਾਫ਼ ਪਹਿਲਾਂ ਵੀ ਨਸ਼ਾ ਵਿਰੋਧੀ ਐਕਟ ਤਹਿਤ ਕੇਸ ਦਰਜ ਹਨ, ਜੋ ਪਰਿਵਾਰਕ ਮੈਂਬਰ ਵੱਲੋਂ ਨਾ ਮਾਲੂਮ ਪੁਲੀਸ ਮੁਲਾਜ਼ਮ ਖ਼ਿਲਾਫ਼ ਦਰਖਾਸਤ ਦਿੱਤੀ ਗਈ ਹੈ, ਉਸ ਖ਼ਿਲਾਫ਼ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਅਜੇ ਕੁਆਰਾ ਸੀ।

