ਯੂਥ ਕਾਂਗਰਸ ਵੱਲੋਂ ਖੇਤੀ ਆਰਡੀਨੈਂਸਾਂ ਖ਼ਿਲਾਫ਼ ਪ੍ਰਦਰਸ਼ਨ

ਕੇਂਦਰ ਸਰਕਾਰ ’ਤੇ ਕਿਸਾਨਾਂ ਦਾ ਭਵਿੱਖ ਦਾਅ ’ਤੇ ਲਾਊਣ ਅਤੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਦੇ ਦੋਸ਼

ਯੂਥ ਕਾਂਗਰਸ ਵੱਲੋਂ ਖੇਤੀ ਆਰਡੀਨੈਂਸਾਂ ਖ਼ਿਲਾਫ਼ ਪ੍ਰਦਰਸ਼ਨ

ਕੇਂਦਰ ਖ਼ਿਲਾਫ਼ ਦਿੱਤੇ ਧਰਨੇ ਦੌਰਾਨ ਹਾਜ਼ਰ ਮਨਿੰਦਰ ਫਰਾਂਸਵਾਲਾ, ਪਵਨ ਸੰਧੂ, ਸ਼ੈਰੀ ਨੈਣਾ ਤੇ ਹੋਰ।

ਬਹਾਦਰ ਸਿੰਘ ਮਰਦਾਂਪੁਰ
ਰਾਜਪੁਰਾ, 4 ਅਗਸਤ

ਯੂਥ ਕਾਂਗਰਸ ਵੱਲੋਂ ਕੇਂਦਰ ਸਰਕਾਰ ਦੁਆਰਾ ਜਾਰੀ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਲੈ ਕੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਮਿਲਟੀ, ਨਗਰ ਕੌਂਸਲ ਦੇ ਮੀਤ ਪ੍ਰਧਾਨ ਅਮਨਦੀਪ ਸਿੰਘ ਨਾਗੀ, ਸ਼ਹਿਰੀ ਪ੍ਰਧਾਨ ਵਰੂਣ ਮੁਡੇਜਾ, ਨੰਦ ਲਾਲ ਉੜਦਣ ਤੇ ਬਲਦੀਪ ਬੱਲੁੂ ਦੀ ਅਗਵਾਈ ਵਿੱਚ ਇੱਥੋਂ ਦੇ ਲਿਬਰਟੀ ਚੌਕ ’ਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਮਿਲਟੀ ਤੇ ਹੋਰਨਾਂ ਆਗੂਆਂ ਨੇ ਆਖਿਆ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸਾਂ ਕਾਰਨ ਕਿਸਾਨ, ਆੜ੍ਹਤੀ ਤੇ ਮਜ਼ਦੂਰਾਂ ’ਤੇ ਮਾਰੂ ਪ੍ਰਭਾਵ ਪਵੇਗਾ। ਕੇਂਦਰ ਸਰਕਾਰ ਵੱਲੋਂ ਅਜਿਹੇ ਆਰਡੀਨੈਂਸ ਜਾਰੀ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਦੋਂਕਿ ਕਿਸਾਨਾਂ ਨੂੰ ਜਿਣਸਾਂ ਦਾ ਸਮਰਥਨ ਮੁੱਲ ਦੇਣ ਤੋਂ ਕੇਂਦਰ ਸਰਕਾਰ ਪਿੱਛੇ ਹਟ ਰਹੀ ਹੈ।

ਦੇਵੀਗੜ੍ਹ (ਮੁਖਤਿਆਰ ਸਿੰਘ ਨੌਗਾਵਾਂ): ਅੱਜ ਇੱਥੇ ਜ਼ੋਨ ਭੁਨਰਹੇੜੀ ਦੇ ਪ੍ਰਧਾਨ ਰਾਹੁਲ ਬਡਲੀ ਦੀ ਅਗਵਾਈ ਹੇਠ ਯੂਥ ਕਾਂਗਰਸ ਵੱਲੋਂ ਖੇਤੀ ਆਰਡੀਨੈਂਸਾਂ ਦੇ ਖ਼ਿਲਾਫ਼ ਧਰਨਾ ਦਿੱਤਾ ਗਿਆ। ਇਸ ਮੌਕੇ ਜ਼ਿਲਾ ਪ੍ਰੀਸ਼ਦ ਦੇ ਮੈਂਬਰ ਅਤੇ ਸੀਨੀਅਰ ਯੂਥ ਕਾਂਗਰਸੀ ਆਗੂ ਮਨਿੰਦਰ ਸਿੰਘ ਫਰਾਂਸਵਾਲਾ ਅਤੇ ਪਵਨ ਸੰਧੂ ਪ੍ਰਧਾਨ ਯੂਥ ਕਾਂਗਰਸ ਹਲਕਾ ਸਨੌਰ ਵੱਲੋਂ ਸੰਬੋਧਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਇੱਕ ਗਿਣੀ ਮਿਥੀ ਸਾਜਿਸ਼ ਤਹਿਤ ਖੇਤੀ ਆਰਡੀਨੈਂਸਾਂ ਰਾਹੀਂ ਕਿਸਾਨਾਂ ਦਾ ਭਵਿੱਖ ਖ਼ਤਰੇ ਵਿੱਚ ਪਾਉਣ ’ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੇ ਕਿਸਾਨ ਹੀ ਨਹੀਂ ਹੋਰ ਤਬਕਿਆਂ ਦਾ ਭਵਿੱਖ ਵੀ ਖ਼ਤਰੇ ਵਿਚ ਪੈ ਜਾਵੇਗਾ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਕਿਸਾਨੀ ਨਾਲ ਸਬੰਧਿਤ ਜੋ ਤਿੰਨ ਆਰਡੀਨੈਂਸ ਪਾਸ ਕੀਤੇ ਹਨ, ਉਸ ਨਾਲ ਕਿਸਾਨੀ ਦੀ ਭਵਿੱਖ ਖ਼ਤਰੇ ਵਿਚ ਪੈਣ ਦਾ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਵੱਡੇ-ਵੱਡੇ ਉਦਯੋਗ ਘਰਾਣੇ ਕਿਸਾਨਾਂ ਨੂੰ ਇੱਕ ਗਿਣੀ ਮਿਥੀ ਸਾਜਿਸ਼ ਤਹਿਤ ਵਰਤ ਕੇ ਉਨ੍ਹਾਂ ਨੂੰ ਬਰਬਾਦ ਕਰ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਹਿਲਾਂ ਹੀ ਕਿਸਾਨਾਂ ਦੀ ਆਰਥਿਕ ਸਥਿਤੀ ਡਾਵਾਂਡੋਲ ਹੋਈ ਪਈ ਹੈ ਤੇ ਇਨ੍ਹਾਂ ਆਰਡੀਨੈਂਸਾਂ ਨਾਲ ਕਿਸਾਨ ਹੋਰ ਵੀ ਤੰਗੀ ਦਾ ਸ਼ਿਕਾਰ ਹੋ ਜਾਣਗੇ।

ਇਸ ਮੌਕੇ ਗੌਰਵ ਸੰਧੂ ਇੰਚਾਰਜ ਯੂਥ ਕਾਂਗਰਸ ਹਲਕਾ ਸਨੌਰ, ਸ਼ੈਰੀ ਨੈਣਾ, ਗੁਰਜੀਤ ਸਿੰਘ ਨਿਜ਼ਾਮਪੁਰ, ਰਾਹੁਲ ਬਡਲੀ, ਜਗਦੇਵ ਸਰਪੰਚ ਦੁਧਨਸਾਧਾਂ, ਹੈਪੀ ਤੇ ਨਿਰਮਲ ਜੁਲਕਾਂ, ਖੁਸ਼ਵਿੰਦਰ ਸ਼ਰਮਾ, ਰਿਸ਼ੂ ਪਿਪਲਖੇੜੀ, ਸਰਬਜੀਤ ਹਸਨਪੁਰ ਕੰਬੋਆਂ, ਜਸਵਿੰਦਰ ਭੈਣੀ, ਸੋਨੂੰ ਕਟਖੇੜੀ, ਕੁਲਵਿੰਦਰ ਸਿੰਘ ਨੋਨੀ ਆਦਿ ਵੀ ਹਾਜਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਰਾਜ ਸਭਾ ਦੇ 8 ਮੈਂਬਰ ਸਦਨ ’ਚੋਂ ਮੁਅੱਤਲ

ਰਾਜ ਸਭਾ ਦੇ 8 ਮੈਂਬਰ ਸਦਨ ’ਚੋਂ ਮੁਅੱਤਲ

* ਸੰਸਦ ਭਵਨ ਦੇ ਅੰਦਰ ਹੀ ਰਾਤ ਭਰ ਧਰਨੇ ’ਤੇ ਡਟੇ ਰਹੇ ਮੁਅੱਤਲ ਸੰਸਦ ਮੈ...

ਭਾਰਤ-ਚੀਨ ਵਿਚਾਲੇ ਫ਼ੌਜੀ ਪੱਧਰ ’ਤੇ ਛੇਵੇਂ ਗੇੜ ਦੀ ਗੱਲਬਾਤ

ਭਾਰਤ-ਚੀਨ ਵਿਚਾਲੇ ਫ਼ੌਜੀ ਪੱਧਰ ’ਤੇ ਛੇਵੇਂ ਗੇੜ ਦੀ ਗੱਲਬਾਤ

* ਉੱਚ ਪੱਧਰੀ ਫ਼ੌਜੀ ਮੁਲਾਕਾਤ ’ਚ ਵਿਦੇਸ਼ ਮੰਤਰਾਲੇ ਦੇ ਅਧਿਕਾਰੀ ਨੇ ਪਹਿ...

ਮਹਾਰਾਸ਼ਟਰ ’ਚ ਇਮਾਰਤ ਡਿੱਗਣ ਕਾਰਨ 13 ਮੌਤਾਂ

ਮਹਾਰਾਸ਼ਟਰ ’ਚ ਇਮਾਰਤ ਡਿੱਗਣ ਕਾਰਨ 13 ਮੌਤਾਂ

* ਮਲਬੇ ’ਚੋਂ 20 ਜਣਿਆਂ ਨੂੰ ਬਚਾਇਆ; * ਥਾਣੇ ਨੇੜੇ ਭਿਵਿੰਡੀ ਕਸਬੇ ’ਚ ...

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

* ਮੰਡੀਆਂ ਅਤੇ ਐੱਮਐੱਸਪੀ ਖ਼ਤਮ ਨਾ ਕਰਨ ਦਾ ਵਾਅਦਾ ਦੁਹਰਾਇਆ

ਸ਼ਹਿਰ

View All