ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਨੌਜਵਾਨ ਦੀ ਮੌਤ
ਸਮਾਣਾ-ਚੀਕਾ ਰੋਡ ਕੰਢੇ ਲੱਗੇ ਮਿੱਟੀ ਦੇ ਉੱਚੇ-ਉੱਚੇ ਢੇਰਾਂ ਕੋਲੋਂ ਲੰਘਦੇ ਸਮੇਂ ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿੱਚ ਆਉਣ ਨਾਲ ਇੱਕ 18 ਸਾਲਾ ਪ੍ਰਵਾਸੀ ਮਜ਼ਦੂਰ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ...
Advertisement
ਸਮਾਣਾ-ਚੀਕਾ ਰੋਡ ਕੰਢੇ ਲੱਗੇ ਮਿੱਟੀ ਦੇ ਉੱਚੇ-ਉੱਚੇ ਢੇਰਾਂ ਕੋਲੋਂ ਲੰਘਦੇ ਸਮੇਂ ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿੱਚ ਆਉਣ ਨਾਲ ਇੱਕ 18 ਸਾਲਾ ਪ੍ਰਵਾਸੀ ਮਜ਼ਦੂਰ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਨੌਜਵਾਨ ਦੀ ਪਛਾਣ ਚੀਕਾ ਰੋਡ ’ਤੇ ਸਥਿਤ ਫੈਕਟਰੀ ਵਿੱਚ ਕੰਮ ਕਰਦੇ ਸੋਨੂੰ ਪੁੱਤਰ ਸ਼ਕੀਲ ਨਿਵਾਸੀ ਪਿੰਡ ਜਮਾਲਪੁਰ (ਜ਼ਿਲ੍ਹਾ ਸ਼ਾਮਲੀ, ਉੱਤਰ ਪ੍ਰਦੇਸ਼) ਵਜੋਂ ਹੋਈ ਹੈ। ਮਾਮਲੇ ਦੇ ਜਾਂਚ ਅਧਿਕਾਰੀ ਸਦਰ ਪੁਲੀਸ ਦੇ ਏ ਐੱਸ ਆਈ ਸਰਬਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਸੋਨੂੰ ਦੇ ਪਿਤਾ ਸ਼ਕੀਲ ਵੱਲੋਂ ਦਰਜ ਕਰਵਾਏ ਬਿਆਨ ਅਨੁਸਾਰ ਚੀਕਾ ਰੋਡ ’ਤੇ ਸਥਿਤ ਇੱਕ ਫੈਕਟਰੀ ਵਿੱਚ ਕੰਮ ਕਰਦੇ ਉਸ ਦੇ ਪੁੱਤਰ ਸੋਨੂੰ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਪੁਲੀਸ ਨੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।
Advertisement
Advertisement
×