ਪੱਤਰ ਪ੍ਰੇਰਕ
ਰਾਜਪੁਰਾ, 26 ਜੂਨ
ਰਾਜਪੁਰਾ-ਸਰਹਿੰਦ ਜੀ.ਟੀ ਰੋਡ ’ਤੇ ਪਿੰਡ ਉਕਸੀ ਸੈਣੀਆਂ ਨੇੜੇ ਹੋਏ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੂਜਾ ਜ਼ਖ਼ਮੀ ਹੋ ਗਿਆ।
ਸਦਰ ਪੁਲੀਸ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਵਾਸੀ ਪਿੰਡ ਜੈ ਨਗਰ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਆਪਣੇ ਦੋਸਤ ਜਸਵੀਰ ਸਿੰਘ ਨਾਲ ਮੋਟਰਸਾਈਕਲ ’ਤੇ ਪਿੰਡ ਉਕਸੀ ਸੈਣੀਆਂ ਨੇੜਲੇ ਮਨੀਸ਼ ਢਾਬਾ ਨੇੜੇ ਜਾ ਰਿਹਾ ਸੀ ਕਿ ਉਨ੍ਹਾਂ ਦੇ ਮੋਟਰਸਾਈਕਲ ਨੂੰ ਕਾਰ ਨੇ ਟੱਕਰ ਮਾਰ ਦਿੱਤੀ। ਇਸ ਕਾਰਨ ਮੁੱਦਈ ਦੇ ਦੋਸਤ ਜਸਵੀਰ ਸਿੰਘ ਦੀ ਮੌਤ ਹੋ ਗਈ ਅਤੇ ਉਹ ਖੁਦ ਜ਼ਖਮੀ ਹੋ ਗਿਆ।
ਪੁਲੀਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।