DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Yudh Nasheyan Virudh: ਨਸ਼ਿਆਂ ਖ਼ਿਲਾਫ਼ ਲੜਾਈ ਲੋਕ ਲਹਿਰ ਬਣੇ: ਗੋਇਲ

ਮੰਤਰੀ ਨੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ

  • fb
  • twitter
  • whatsapp
  • whatsapp
featured-img featured-img
‘ਆਪ’ ਵਿੱਚ ਸ਼ਾਮਲ ਹੋਏ ਵਿਅਕਤੀਆਂ ਨਾਲ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ।
Advertisement

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸਥਾਨਕ ਪੰਜਾਬ ਉਰਦੂ ਅਕਾਦਮੀ ’ਚ ਵਿਲੇਜ ਡਿਫੈਂਸ ਕਮੇਟੀਆਂ, ਬਲਾਕ ਕੋਆਰਡੀਨੇਟਰਾਂ ਅਤੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ।ਮੀਟਿੰਗ ਵਿਚ ਜ਼ਿਲ੍ਹੇ ਦੇ ਦੋਵੇਂ ਵਿਧਾਇਕ ਡਾ. ਜਮੀਲ ਉਰ ਰਹਿਮਾਨ, ਜਸਵੰਤ ਸਿੰਘ ਗੱਜਣਮਾਜਰਾ, ਡੀ ਸੀ ਵਿਰਾਜ ਐਸ ਤਿੜਕੇ ਅਤੇ ਐੱਸ ਐੱਸ ਪੀ ਹਰਕਮਲਪ੍ਰੀਤ ਸਿੰਘ ਖੱਖ ਸਣੇ ਜ਼ਿਲ੍ਹੇ ਦੇ ਅਧਿਕਾਰੀ ਤੇ ਵਿਲੇਜ ਡਿਫੈਂਸ ਕਮੇਟੀਆਂ ਦੇ ਆਗੂ ਮੌਜੂਦ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਗੋਇਲ ਨੇ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਕੇਵਲ ਪੁਲੀਸ ਕਾਰਵਾਈ ਤੱਕ ਸੀਮਤ ਰੱਖਣ ਦੀ ਬਜਾਏ ਸਮਾਜਿਕ ਚੇਤਨਾ ਅਤੇ ਲੋਕ-ਭਾਗੀਦਾਰੀ ਦੀ ਲਹਿਰ ਬਣਾਇਆ ਗਿਆ ਹੈ। ਪਿੰਡਾਂ ਅਤੇ ਸ਼ਹਿਰੀ ਵਾਰਡਾਂ ਤੱਕ ਲੋਕਾਂ ਨਾਲ ਸਿੱਧੀ ਸਾਂਝ ਪਾ ਕੇ ਨਸ਼ਿਆਂ ਵਿਰੁੱਧ ਸਮਾਜਿਕ ਮਾਹੌਲ ਸਿਰਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਾਲ ਨਸ਼ਿਆਂ ਦੀ ਮੰਗ ਘਟਾਉਣਾ ਵੀ ਇਸ ਜੰਗ ਦਾ ਅਹਿਮ ਪੱਖ ਹੈ। ਵਿਧਾਇਕ ਮਾਲੇਰਕੋਟਲਾ ਡਾ. ਜਾਮੀਲ ਉਰ ਰਹਿਮਾਨ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਦੀ ਨੀਂਹ ਘਰ, ਸਕੂਲ, ਖੇਡ ਮੈਦਾਨ ਅਤੇ ਪਿੰਡ ਦੀ ਸਾਂਝੀ ਚੇਤਨਾ ਵਿੱਚੋਂ ਨਿਕਲੇਗੀ। ਇਸ ਮੌਕੇ ਏ ਡੀ ਸੀ ਰਾਜਦੀਪ ਸਿੰਘ ਬਰਾੜ, ਏ ਡੀ ਸੀ (ਵਿਕਾਸ) ਰਿੰਪੀ ਗਰਗ, ਐੱਸ ਪੀ ਸੁਮਿਤ ਸੂਦ, ਐੱਸ ਪੀ ਰਾਜਵਿੰਦਰ ਸਿੰਘ ਰੰਧਾਵਾ ਮੌਜੂਦ ਸਨ।

ਸਰਪੰਚਾਂ ਸਣੇ ਮੋਹਤਬਰ ਆਗੂ ਆਮ ਆਦਮੀ ਪਾਰਟੀ ’ਚ ਸ਼ਾਮਲ

ਲਹਿਰਾਗਾਗਾ (ਰਮੇਸ਼ ਭਾਰਦਵਾਜ): ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਵਿਸ਼ੇਸ਼ ਤੌਰ ’ਤੇ ਸਨਮੀਕ ਸਿੰਘ ਹੈਨਰੀ ਦੇ ਨਿਵਾਸ ’ਤੇ ਪਹੁੰਚੇ। ਇਸ ਮੌਕੇ ਹੈਨਰੀ ਵੱਲੋਂ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ ਗਿਆ ਅਤੇ ਆਪਣੇ ਸਾਥੀਆਂ ਤੇ ਇਲਾਕਾ ਵਾਸੀਆਂ ਨਾਲ ਉਨ੍ਹਾਂ ਦੀ ਵਿਸ਼ੇਸ਼ ਮੁਲਾਕਾਤ ਕਰਵਾਈ ਗਈ। ਇਸ ਦੌਰਾਨ ਸਨਮੀਕ ਸਿੰਘ ਹੈਨਰੀ ਦੀ ਪ੍ਰੇਰਣਾ ਸਦਕਾ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਸਰਪੰਚਾਂ ਅਤੇ ਪਤਵੰਤੇ ਵਿਅਕਤੀਆਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ। ਮੰਤਰੀ ਗੋਇਲ ਨੇ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਯੋਗ ਸਥਾਨ ਅਤੇ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਕਾਂਤਾ ਗੋਇਲ, ਕੈਬਨਿਟ ਮੰਤਰੀ ਦੀ ਪਤਨੀ ਸੀਮਾ ਗੋਇਲ, ਪੁੱਤਰ ਐਡਵੋਕੇਟ ਗੌਰਵ ਗੋਇਲ, ‘ਆਪ’ ਆਗੂ ਅਸ਼ਵਨੀ ਕੁਮਾਰ ਉਰਫ ਆਸ਼ੂ ਪ੍ਰਧਾਨ ਭੱਠਾ ਐਸੋਸੀਏਸ਼ਨ , ਪਰਮਪਾਲ ਸਿੰਘ ਉਰਫ ਸੋਨੀ ਜ਼ੈਲਦਾਰ ਸਾਬਕਾ ਚੈਅਰਮੈਨ ਬਲਾਕ ਸਮਿਤੀ ਮੂਨਕ ਹਾਜ਼ਰ ਸਨ।

Advertisement
Advertisement
×